ਪੰਜਾਬ ਵਾਂਗ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ: ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਮਾਨ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ। 'ਆਪ' ਸਰਕਾਰ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਭਰਪੂਰ ਮੌਕੇ ਅਤੇ ਸਾਧਨ ਮੁਹੱਈਆ ਕਰਵਾਏਗੀ।