ਦਰਬਾਰ ਸਾਹਿਬ ਕੰਪਲੈਕਸ ਵਿਚ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾਉਣ ਵਾਲਾ ਕਰਮਜੀਤ ਗਿੱਲ ਗ੍ਰਿਫਤਾਰ

in #delhi2 years ago

ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਇਸ ਦੀ ਫੋਟੋ ਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲੇ ਕਰਮਜੀਤ ਸਿੰਘ ਗਿੱਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਸ ਦਾ ਦੋ ਦਿਨ ਦਾ ਰਿਮਾਂਡ ਲਿਆ ਹੈ।

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀਸ਼ਰਟ ਪਾਕੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਫੋਟੋ ਖਿਚਵਾਉਣ ਵਾਲੇ ਕਰਮਜੀਤ ਗਿੱਲ ਦੇ ਖਿਲਾਫ ਥਾਣਾ ਕੋਤਵਾਲੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ। ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।images.jpeg