ਦੇਸ਼ ਦੇ 10 ਸੂਬਿਆਂ 'ਚ ਯੈਲੋ ਅਲਰਟ, ਭਾਰੀ ਮੀਂਹ ਦੀ ਭਵਿੱਬਾਣੀ

in #delhi2 years ago

ਭਾਰਤ ਦੇ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ 'ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਉੱਤਰੀ ਭਾਰਤ ਤੋਂ ਲੈ ਕੇ ਦੱਖਣੀ ਭਾਰਤ ਤੱਕ ਦੇ ਵੱਖ-ਵੱਖ ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਤਰਾਖੰਡ, ਉੜੀਸਾ, ਬਿਹਾਰ, ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਸਮੇਤ ਕਈ ਰਾਜਾਂ ਦੇ ਜ਼ਿਆਦਾਤਰ ਜ਼ਿਲਿਆਂ 'ਚ ਅਗਲੇ 4 ਦਿਨਾਂ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਆਈਐਮਡੀ ਨੇ ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਗੁਜਰਾਤ ਅਤੇ ਮਹਾਰਾਸ਼ਟਰ 'ਚ ਮੌਸਮ ਵਿਭਾਗ ਨੇ ਅਗਲੇ 5 ਦਿਨਾਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।