ਪੱਟੀ ਵਿਚ ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

in #delhi2 years ago

0gg.jpgਪੱਟੀ ਵਿਚ ਰੇਤ ਰਾਤ ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਇਥੇ ਪਿੰਡ ਗੁਦਾਈਕੇ ਵਿਚ ਦੋ ਨੌਜਵਾਨਾਂ ਗੁਰਦਰਸ਼ਨ ਸਿੰਘ ਉਰਫ਼ ਸੋਨਾ (27) ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ (26 ) ਵਾਸੀ ਜੰਡ ਦੀ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਦਾ ਸਵੇਰੇ ਪਤਾ ਲੱਗਾ।

ਮਿਲੀ ਜਾਣਕਾਰੀ ਮੁਤਾਬਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮ੍ਰਿਤਕ ਨੌਜਵਾਨਾਂ ਦੇ ਮੋਬਾਈਲ ਫੋਨਾਂ ਦੀ ਭੰਨ ਤੋੜ ਕਰਕੇ ਮੁਲਜ਼ਮ ਫਰਾਰ ਹੋ ਗਏ। ਅੱਜ ਸਵੇਰੇ ਕੁਝ ਲੋਕਾਂ ਵੱਲੋਂ ਮ੍ਰਿਤਕ ਨੌਜਵਾਨਾਂ ਦੇ ਘਰ ਕਤਲ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਸਥਾਨਕ ਪੁਲਿਸ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ।