ਰਾਜਸਥਾਨ 'ਚ ਖ਼ੂਨੀ ਲੜਾਈ: ਜ਼ਮੀਨ ਲਈ ਇੱਕ ਪਰਿਵਾਰ ਦੇ 4 ਲੋਕਾਂ ਨੂੰ ਕਾਰ ਨਾਲ ਦਰੜਿਆ, 3 ਦੀ ਮੌਤ

in #delhi2 years ago

ਗੈਂਗਵਾਰ 'ਚ ਦਿਨ-ਦਿਹਾੜੇ ਗੈਂਗਸਟਰ ਸੰਦੀਪ ਸ਼ੈਟੀ ਦੇ ਕਤਲ ਤੋਂ ਦੋ ਦਿਨ ਬਾਅਦ ਨਾਗੌਰ ਜ਼ਿਲ੍ਹੇ 'ਚ ਇਕ ਹੋਰ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਨਾਗੌਰ ਜ਼ਿਲੇ ਦੇ ਖਿਨਵਸਰ ਇਲਾਕੇ ਦੇ ਕੁਡਚੀ ਪਿੰਡ 'ਚ ਬੁੱਧਵਾਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 4 ਲੋਕਾਂ ਨੂੰ ਕੁਚਲ ਕੇ ਮਾਰ ਦਿੱਤਾ ਗਿਆ। ਇਸ ਵਿੱਚ ਤਿੰਨ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਪਰ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

ਪੁਲਿਸ ਮੁਤਾਬਕ ਘਟਨਾ ਬੁੱਧਵਾਰ ਸ਼ਾਮ ਕਰੀਬ 7 ਵਜੇ ਖਿਨਵਸਰ ਇਲਾਕੇ 'ਚ ਕੁਡਚੀ-ਇਸਰਾਨਵਾੜਾ ਰੋਡ 'ਤੇ ਵਾਪਰੀ। ਉੱਥੇ ਪੁਰਾਣੀ ਦੁਸ਼ਮਣੀ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਖੇਤ ਦੇ ਬੰਨ੍ਹ 'ਤੇ ਕੰਮ ਕਰ ਰਹੀਆਂ ਔਰਤਾਂ ਅਤੇ ਮਰਦਾਂ ਨੂੰ ਗੱਡੀ ਚਲਾ ਕੇ ਕੁਚਲ ਦਿੱਤਾ। ਰਿਸ਼ਤੇਦਾਰਾਂ ਨੇ ਜ਼ਖਮੀਆਂ ਨੂੰ ਖਿਨਵਾਂਸਰ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ। ਜਿਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਗੰਭੀਰ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜੋਧਪੁਰ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਜੋਧਪੁਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।