ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਵੰਡਣ ਦਾ ਯਤਨ ਨਾ ਕਰੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

in #delhi2 years ago

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੰਡਣ ਦਾ ਸਖ਼ਤ ਨੋਟਿਸ ਲਿਆ ਹੈ । ਉਨ੍ਹਾਂ ਸਿੱਖ ਪੰਥ ਦੇ ਰੋਸ ਅਤੇ ਰੋਹ ਨੂੰ ਸ਼ਾਂਤ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਭੰਗ ਕਰਨ ਦਾ ਮਾਮਲਾ ਸਿੱਖ ਪੰਥ ਲਈ ਇਕ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਨੇੜੇ ਭਵਿੱਖ ਵਿਚ ਕੇਂਦਰ ਖ਼ਿਲਾਫ਼ ਨਵੀਂ ਲੜਾਈ ਸ਼ੁਰੂ ਹੋਣ ਤੋਂ ਪਹਿਲਾਂ ਜਲਦੀ ਹੱਲ ਕੱਢਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹੋਂਦ ਹਸਤੀ ਨੂੰ ਬਚਾਉਣ ਲਈ ਸਿੱਖ ਪੰਥ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਬਰਤਾਨਵੀ ਸਾਮਰਾਜ ਦੌਰਾਨ ਸਿੱਖਾਂ ਵੱਲੋਂ ਗੁਰਦੁਆਰਿਆਂ ਦੀ ਅਜ਼ਾਦੀ ਅਤੇ ਪਵਿੱਤਰਤਾ ਲਈ ਕੀਤੀਆਂ ਗਈਆਂ ਮਹਾਨ ਕੁਰਬਾਨੀਆਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨਾ ਕੇਵਲ ਹੋਂਦ ਵਿਚ ਆਈ, ਸਗੋਂ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਵਿਚ ਵੀ ਇਸ ਨੇ ਇਕ ਵੱਡੀ ਤੇ ਅਹਿਮ ਭੂਮਿਕਾ ਨਿਭਾਈ। ਅਦਾਲਤੀ ਪ੍ਰਕਿਰਿਆ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ