ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਪੰਜਾਬ ਦੀ ਤਰੱਕੀ ‘ਚ ਪਾਏਗਾ ਅਹਿਮ ਯੋਗਦਾਨ : ਮੁੱਖ ਸਕੱਤਰ

in #delhi2 years ago

ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਵਿਚ ਚੱਲ ਰਹੇ ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ਬਾਬਤ ਜਾਣਕਾਰੀ ਲੈਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਸਮੂਹ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਕੌਮੀ ਹਾਈਵੇਜ਼ ਅਥਾਰਟੀ ਦੇ ਅਧਿਕਾਰੀ ਵੀ ਹਾਜ਼ਰ ਸਨ।