ਜੀਓਜੀ ਭੰਗ ਕਰਨ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ

in #delhi2 years ago

10_09_2022-partap_bajwa.jfif.jpgਗਾਰਡੀਅਨ ਆਫ ਗਵਰਨੈਂਸ (ਜੀਓਜੀ) ਭੰਗ ਕਰਨ ਦੀ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਿੰਦਾ ਕੀਤੀ ਹੈ। ਸਾਬਕਾ ਫੌਜੀਆਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਦੇ ਮਨਮਾਨੇ ਫ਼ੈਸਲੇ ਲਈ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਬਾਜਵਾ ਨੇ ਕਿਹਾ ਕਿ ਸੂਬੇ ਵਿਚ 4300 ਸਾਬਕਾ ਫੌਜੀਆਂ ਨੂੰ ਬੇਰੁਜ਼ਗਾਰ ਕਰਕੇ ਭਗਵੰਤ ਮਾਨ ਨੇ ਇਸ ਤੱਥ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਹੈ। ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਥਿਤੀ 'ਤੇ ਪਵੇਗਾ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਤੋਂ ਪਹਿਲਾਂ ਉਨ੍ਹਾਂ ਦੇ ਕੰਮ ਦਾ ਨਿਰਪੱਖ ਮੁਲਾਂਕਣ ਕਿਉਂ ਨਹੀਂ ਕੀਤਾ। ਚੋਣਾਂ ਦੌਰਾਨ ਰਾਜ ਵਿਚ ਸੱਤਾ ਹਾਸਲ ਕਰਨ ਤੋਂ ਬਾਅਦ ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਨਹੀਂ ਹੋਇਆ।