ਪੰਜਾਬ ਸਰਕਾਰ ਮਿਉਂਸਪਲ ਵੇਸਟ ਤੋਂ ਬਣਾਏਗੀ ਈਕੋ ਫਿਊਲ, ਡੀਜ਼ਲ ਦੀ ਥਾਂ 'ਤੇ ਹੋਵੇਗੀ ਵਰਤੋ

in #delhi2 years ago

ਪੰਜਾਬ ਸਰਕਾਰ ਮਿਉਂਸਪਲ ਵੇਸਟ ਤੋਂ ਈਕੋ ਫਿਊਲ ਬਣਾਉਣ ਦੀ ਪ੍ਰਕਿਰਿਆ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਲਈ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਆਸਟ੍ਰੇਲੀਅਨ ਕੰਪਨੀ ਨਾਲ ਮੀਟਿੰਗ ਕੀਤੀ ਹੈ। ਜਿਸ ਵਿੱਚ ਮਿਉਂਸਪਲ ਵੇਸਟ ਤੋਂ ਠੋਸ ਕੂੜੇ ਦੀ ਪ੍ਰੋਸੈਸਿੰਗ ਕਰਕੇ ਈਕੋ ਫਿਊਲ ਬਣਾਇਆ ਜਾਵੇਗਾ। ਆਸਟ੍ਰੇਲੀਆ ਦੀ ਕੰਪਨੀ ਨੇ ਵੀ ਇਸ ਦੇ ਲਈ ਪੰਜਾਬ ਵਿਚ ਪਲਾਂਟ ਲਗਾਉਣ ਵਿਚ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਮਾਨ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਈਕੋ-ਈਂਧਨ ਵਿੱਚ ਬਦਲਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇੱਕ ਆਸਟ੍ਰੇਲੀਆਈ ਕੰਪਨੀ ਨਾਲ ਰਣਨੀਤਕ ਸਮਝੌਤੇ ਰਾਹੀਂ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਉੱਚ ਕੈਲੋਰੀਫਿਕ ਈਕੋ-ਫਿਊਲ ਵਿੱਚ ਬਦਲਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਨਗਰ ਨਿਗਮ ਨੂੰ ਠੋਸ ਕੂੜੇ ਨਾਲ ਵਿਗਿਆਨਕ ਢੰਗ ਨਾਲ ਨਿਪਟਣ ਲਈ ਠੋਸ ਕਦਮ ਚੁੱਕਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਵਿੱਚ ਬਦਲਣ ਲਈ ਇੱਕ ਆਸਟ੍ਰੇਲੀਅਨ ਕੰਪਨੀ ਨਾਲ ਪ੍ਰਾਜੈਕਟ ਦੇ ਵੇਰਵਿਆਂ ਦਾ ਅਧਿਐਨ ਕਰਨ ਦੇ ਵੀ ਨਿਰਦੇਸ਼ ਦਿੱਤੇ।