ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ : CM ਮਾਨ

in #delhi2 years ago

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।

ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ, ਆਓ ‘ਰੰਗਲਾ ਪੰਜਾਬ’ ਬਣਾਈਏ’ ਦੇ ਨਾਅਰੇ ਨਾਲ ਅੱਜ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਵਜੋਂ ਇਨ੍ਹਾਂ ਫਸਲਾਂ ਉਤੇ ਲਾਹੇਵੰਦ ਭਾਅ ਦੇਵੇ ਤਾਂ ਕਿ ਸੂਬੇ ਵਿਚ ਪਾਣੀ ਦੇ ਸੰਕਟ ਦੇ ਮੰਡਰਾ ਰਹੇ ਬੱਦਲ ਹੋਰ ਗਹਿਰੇ ਨਾ ਹੋਣ।