ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਗੜੀ ਬੰਨ੍ਹ ਕੇ ਕੀਤਾ ਸਨਮਾਨਿਤ

in #delhi2 years ago

19_09_2022-454586_9136644_m.jpgਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਗੁਰਦੁਆਰਾ ਬੰਗਲਾ ਸਾਹਿਬ 'ਚ 'ਅਖੰਡ ਪਾਠ' ਕਰਵਾਇਆ ਗਿਆ। ਬੰਗਲਾ ਸਾਹਿਬ ਗੁਰਦੁਆਰੇ ਦੇ ਇੱਕ ਵਫ਼ਦ ਨੇ ਅੱਜ ਉਨ੍ਹਾਂ ਨੂੰ ਲੋਕ ਕਲਿਆਣ ਮਾਰਗ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਪੱਗ ਬੰਨ੍ਹ ਕੇ ਅਤੇ ਸਿਰੋਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ‘ਅਰਦਾਸ’ ਵੀ ਕੀਤੀ ਗਈ। ਇਸ ਦੌਰਾਨ ਪੀਐੱਮ ਮੋਦੀ ਨੇ ਆਪਣੀ ਸਰਕਾਰ ਦੀ ਸਿੱਖ ਭਾਈਚਾਰੇ ਦੀ ਭਲਾਈ ਲਈ ਲਗਾਤਾਰ ਕੰਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।