ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੋਹਾਲੀ 'ਤੇ ਖਰੜ ਵਿਖੇ ਚਲਾਏ ਜਾ ਰਹੇ ਹਨ ਜਨ ਔਸ਼ਧੀ ਕੇਂਦਰ

in #delhi2 years ago

ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਿਵਲ ਹਸਪਤਾਲ, ਮੋਹਾਲੀ ਅਤੇ ਖਰੜ ਵਿਖੇ ਪ੍ਰਧਾਨ ਮੰਤਰੀ ਭਾਰਤੀਯ ਜਨ ਔਸ਼ਧੀ ਸਕੀਮ ਅਧੀਨ ਜਨ ਔਸ਼ਧੀ ਕੇਂਦਰ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਦਾ ਮੁੱਖ ਮੰਤਵ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਲੋੜਵੰਦ ਮਰੀਜ਼ਾ ਅਤੇ ਆਮ ਲੋਕਾਂ ਨੂੰ ਸਸਤੇ ਰੇਟਾਂ ਤੇ ਵਧੀਆ ਮਿਆਰ ਵਾਲੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ।ਜਾਣਕਾਰੀ ਦਿੰਦੇ ਹੋਏ ਸਕੱਤਰ, ਰੈੱਡ ਕਰਾਸ ਕਮਲੇਸ਼ ਕੁਮਾਰ ਕੌਸ਼ਲ ਨੇ ਦੱਸਿਆ ਕਿ ਰੈੱਡ ਕਰਾਸ ਵੱਲੋਂ ਸਿਵਲ ਹਸਪਤਾਲ, ਮੋਹਾਲੀ ਵਿਖੇ 2012 ਅਤੇ ਸਿਵਲ ਹਸਪਤਾਲ, ਖਰੜ ਵਿਖੇ 2018 ਤੋਂ ਇਹ ਕੇਂਦਰ ਚਲਾਏ ਜਾ ਰਹੇ ਹਨ। ਇਹ ਪ੍ਰਧਾਨ ਮੰਤਰੀ ਭਾਰਤੀਯ ਜਨ ਔਸ਼ਧੀ ਕੇਂਦਰ ਬਹੁਤ ਹੀ ਵਧੀਆਂ ਚੱਲ ਰਹੇ ਹਨ। ਉਨ੍ਹਾਂ ਕਿਹਾ ਜਿਲ੍ਹਾ ਐਸ.ਏ.ਐਸ.ਨਗਰ ਦੇ ਗ਼ਰੀਬ ਮਰੀਜ਼ਾ ਅਤੇ ਆਮ ਜਨਤਾ ਵੱਲੋਂ ਇਨ੍ਹਾਂ ਜਨ ਔਸ਼ਧੀ ਕੇਂਦਰਾਂ ਨੂੰ ਭਰਮਾ ਹੁੰਗਾਰਾ ਮਿਲ ਰਿਹਾ ਹੈ। ਜਨ ਔਸ਼ਧੀ ਕੇਂਦਰਾਂ ਵਿਖੇ ਆਮ ਜਨਤਾ ਨੂੰ ਬਜਾਰ ਨਾਲੋਂ ਲਗਭਗ 50—70% ਘੱਟ ਰੇਟ ਤੇ ਜੈਨਰਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

Sort:  

Please like my post

Plz like me my all post bro