ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ ਇਕੱਠ

in #delhi2 years ago

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਮੋਰਚੇ ਦੇ ਆਗੂ ਅਤੇ ਹੋਰ ਕਿਸਾਨਾਂ ਵੱਲੋਂ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ। ਇਸ ਇਕੱਠ ਸਬੰਧੀ ਕਿਸਾਨ ਆਗੂਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾ ਆਗੂਆਂ ਦੇ ਮੁਤਾਬਕ 26 ਨਵੰਬਰ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।sanyukat-kisan-morcha.jpgਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਹਨ। ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੇਂਦਰ ਸਰਕਾਰ ਨੂੰ ਕੋਈ ਇਨਸਾਫ਼ ਮਿਿਲਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨ-ਮਜ਼ਦੂਰਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।