ਵਿਜੀਲੈਂਸ ਜਾਂਚ ਦੇ ਹੁਕਮਾਂ ਤੋਂ ਬਾਅਦ ਰਾਣਾ ਕੇਪੀ ਦਾ ਹੱਲਾ ਬੋਲ, ਕਿਹਾ- ਮੰਤਰੀ ਹਰਜੋਤ ਬੈਂਸ ਨੂੰ ਕਰੋ ਸਸਪੈਂਡ

in #delhi2 years ago

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਨਾਜਾਇਜ਼ ਮਾਈਨਿੰਗ ਮਾਮਲੇ 'ਚ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਖਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦੇਣ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰ ਕੇ ਮੰਤਰੀ ਬੈਂਸ ਨੂੰ ਘੇਰਿਆ ਹੈ। ਉਨ੍ਹਾਂ ਮੰਤਰੀ ਵੱਲੋਂ ਦਿੱਤੇ ਹੁਕਮਾਂ ਨੂੰ ਸਿਆਸੀ ਬਦਲਾਖੋਰੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ ਤੇ ਓਨੀ ਦੇਰ ਤਕ ਹਰਜੋਤ ਬੈਂਸ ਨੂੰ ਮੁਅੱਤਲ ਕੀਤਾ ਜਾਵੇ ਤਾਂ ਜੋ ਜਾਂਚ ਨੂੰ ਪ੍ਰਭਾਵਿਤ ਨਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਪਾਬੰਦੀ ਦੇ ਬਾਵਜੂਦ ਮੌਨਸੂਨ ਸੀਜ਼ਨ ਦੌਰਾਨ ਮਾਈਨਿੰਗ ਕੀਤੀ ਜਾ ਰਹੀ।