2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਵੱਲੋਂ ਉਮੀਦਵਾਰ ਹੋਣਗੇ: ਬਾਜਵਾ

in #delhi2 years ago

9ffff-16617535213x2.jpgਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪ੍ਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ। ਪ੍ਰਨੀਤ ਕੌਰ ਆਪਣੀ ਲੋਕ ਸਭਾ ਮੈਂਬਰੀ ਭੰਗ ਹੋਣ ਦੇ ਡਰੋਂ ਕਾਂਗਰਸ ਨੂੰ ਚਿੰਬੜੇ ਹੋਏ ਹਨ।

ਸ੍ਰੀ ਬਾਜਵਾ ਨੇ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦਾ ਖਹਿੜਾ ਛੱਡ ਦੇਣ। ਬਾਜਵਾ ਨੇ ਆਖਿਆ ਕਿ ਇਹ ਚਿੱਟੇ ਦਿਨ ਵਾਂਗ ਸਾਫ਼ ਹੈ ਕਿ 2024 ਦੀਆਂ ਚੋਣਾਂ ਵਿਚ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੋਣਗੇ।