ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ 8 ਕਰੋੜ ਰੁਪਏ ਬਕਾਇਆ ਰਕਮ ਦੀ ਤੁਰੰਤ ਅਦਾਇਗੀ ਕਰੇ ਮਾਨ ਸਰਕਾਰ: ਸੁਖਦੇਵ ਸਿੰਘ ਢੀਂਡਸਾ

in #delhi2 years ago

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸ਼ੂਗਰ ਮਿਲ ਧੂਰੀ ਵੱਲ ਕਿਸਾਨਾਂ ਦਾ ਗੰਨੇ ਦੀ ਫ਼ਸਲ ਨੂੰ ਲੈ ਕੇ 8 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਅਦਾਇਗੀ ਨਾਂ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿੰਦਾ ਕੀਤੀ ਹੈ।

ਸ. ਢੀਂਡਸਾ ਨੇ ਕਿਹਾ ਕਿ ਕਿਸਾਨ ਬਕਾਇਆ ਰਕਮ ਦੀ ਅਦਾਇਗੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਅਦਾਇਗੀ ਨਾਂ ਹੋਣ ਕਾਰਨ ਕਿਸਾਨ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਪਿਛਲੀਂ ਕਾਂਗਰਸ ਸਰਕਾਰ ਅਤੇ ਛੇ ਮਹੀਨੇ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਕਾਇਆ ਜਾਰੀ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸਾਨਾਂ ਨੂੰ ਇਹ ਬਕਾਇਆ ਜਾਰੀ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਕੰਮ ਕਿਸਾਨਾਂ ਦੀ ਫ਼ਸਲ ਦਾ ਬਕਾਇਆਂ ਵਾਪਸ ਕਰਵਾਇਆ ਜਾਵੇਗਾ ਪ੍ਰੰਤੂ ਆਪ ਸਰਕਾਰ ਨੇ ਵੀ ਪਿਛਲੀ ਕਾਂਗਰਸ ਸਰਕਾਰ ਦੀ ਤਰ੍ਹਾਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਾਰਨ ਕਿਸਾਨਾਂ ਨੂੰ ਬਕਾਇਆ ਰਕਮ ਦੀ ਅਦਾਇਗੀ ਲਈ ਚਿਮਨੀ ਤੇ ਚੜ ਕੇ ਭੁੱਖ ਹੜਤਾਲ ਤੇ ਬੈਠਣਾ ਪੈ ਰਿਹਾ ਹੈ।