ਵਿਜੀਲੈਂਸ ਨੇ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਦੀ ਨਿਸ਼ਾਨਦੇਹੀ ’ਤੇ 30 ਲੱਖ ਰੁਪਏ ਕੀਤੇ ਬਰਾਮਦ

in #delhi2 years ago

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਖ਼ਾਸਤ ਪੁਲਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸ ਦੇ ਸਹੁਰੇ ਘਰ ਮੁਕਤਸਰ ਜ਼ਿਲ੍ਹੇ ਦੇ ਪਿੰਡ ਸੰਮੇਵਾਲੀ ਵਿਖੇ ਲੁਕੋ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਝਾਲਾਗੜ੍ਹ ਜ਼ਿਲ੍ਹੇ ਦੇ ਰਾਏਪੁਰ ਕਸਬੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫ਼ਿਰੋਜ਼ਪੁਰ ਦੀ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਸ ਰਿਮਾਂਡ ਦੇਣ ਪਿੱਛੋਂ ਵਿਜੀਲੈਂਸ ਬਿਊਰੋ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।