ਕਰਨ ਔਜਲਾ ਨਾਲ ਰਲ ਸਤਿੰਦਰ ਸੱਤੀ ਨੇ ਟੋਰਾਂਟੋ ''ਚ ਰੌਣਕਾਂ, ਸ਼ਾਇਰੀ ਨਾਲ ਬੰਨ੍ਹਿਆ ਸਮਾਂ

in #delhi2 years ago

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਏ ਦਿਨ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਕਰਨ ਔਜਲਾ ਨੇ ਵਿਆਹ ਕਰਵਾਉਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ 'ਚ ਆ ਗਏ ਸਨ। ਇੰਨੀਂ ਦਿਨੀਂ ਕਰਨ ਔਜਲਾ ਆਪਣੇ 'ਵੇਅ ਅਹੈੱਡ ਟੂਰ' 'ਚ ਰੁੱਝੇ ਹੋਏ ਹਨ। ਇਸ ਸਮੇਂ ਉਹ ਕੈਨੇਡਾ 'ਚ ਮਿਊਜ਼ਿਕ ਕੰਸਰਟ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਮਿਊਜ਼ਿਕ ਕੰਸਰਟ 'ਚ ਪੰਜਾਬੀ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਤੇ ਗਾਇਕਾ ਸਤਿੰਦਰ ਸੱਤੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਤਿੰਦਰ ਸੱਤੀ ਨੇ ਆਪਣੀ ਸ਼ਾਇਰੀ ਅਤੇ ਕਵਿਤਾਵਾਂ ਨਾਲ ਸਮਾਂ ਬੰਨ੍ਹਿਆ।