ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਦੀ ਜਾਂਚ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਵੱਡੇ ਸਵਾਲ

in #delhi2 years ago

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ,ਆਡੀਓ ਕਲਿੱਪ ਦੇ ਮਾਮਲੇ ਵਿੱਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਜੇ ਆਡੀਓ ਕਲਿੱਪ ਦੇ ਆਧਾਰ ਦੇ ਉੱਪਰ ਸਾਬਾਕਾ ਡੀਜੀਪੀ ਦੇ ਖਿਲਾਫ ਜਾਂਚ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਜਾਂਚ ਕਿਉਂ ਨਹੀਂ ਕੀਤੀ ਸਕਦੀ?

ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਤੁਹਾਡੇ ਕੋਲ ਦੋ ਵੱਖ-ਵੱਖ ਮਾਪਦੰਡ ਨਹੀਂ ਹੋ ਸਕਦੇ। ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਜੋ ਸਿੱਧੇ ਤੌਰ ’ਤੇ ਮੁੱਖ ਮੰਤਰੀ ਅਧੀਨ ਆਉਂਦੇ ਹਨ।ਇਸ ਦੇ ਨਾਲ ਹੀ ਬਾਜਵਾਾ ਨੇ ਕਿਹਾ ਕਿ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਜਨਵਰੀ ਮਹੀਨੇ ਵਿੱਚ ਜਨਤਕ ਤੌਰ ’ਤੇ ਪ੍ਰਕਾਸ਼ਤ ਹੋਈ ਇੱਕ ਆਡੀਓ ਕਲਿੱਪ ਦੇ ਆਧਾਰ ’ਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਿਰੁੱਧ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ, ਇਸ ਕਥਿਤ ਆਡੀਓ ਕਲਿੱਪ ਵਿੱਚ ਗ੍ਰਹਿ ਵਿਭਾਗ ਨੇ ਦਾਅਵਾ ਕੀਤਾ ਕਿ ਡੀਜੀਪੀ ਚਟੋਪਾਧਿਆਏ ਡਰੱਗ ਮਾਫ਼ੀਆ ਨਾਲ ਜੁੜੇ ਭਗੌੜੇ ਅਪਰਾਧੀ ਨਾਲ ਗੱਲਬਾਤ ਕਰ ਰਹੇ ਸਨ ਜੋ ਕਿ ਡਰੱਗ ਮਾਮਲਿਆਂ ਵਿੱਚ ਲੋੜੀਂਦੇ ਸਨ।