ਪੰਜਾਬ ਸਰਕਾਰ ਦੇ ਆਊਟਸੋਰਸ ਮੁਲਾਜ਼ਮਾਂ ਤੇ ਆਊਟਸੋਰਸਿੰਗ ਕੰਪਨੀਆਂ ਦਾ ਡਾਟਾ ਤਿਆਰ ਕਰਨ ਦੇ ਨਿਰਦੇਸ਼

in #delhi2 years ago

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੁਆਰਾ ਨਿਯੁਕਤ ਕੀਤੇ ਆਊਟਸੋਰਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਠੇਕੇਦਾਰਾਂ/ਆਊਟਸੋਰਸਿੰਗ ਏਜੰਸੀਆਂ ਦੀ ਕੁੱਲ ਗਿਣਤੀ ਦੇ ਅੰਕੜਿਆਂ ਨੂੰ ਇਕੱਠਾ ਕਰਨ ਲਈ ਨਿਰਦੇਸ਼ ਦਿੱਤੇ ਹਨ।ਅੱਜ ਇੱਥੇ ਆਪਣੇ ਦਫ਼ਤਰ ਵਿਖੇ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ' ਨਾਲ ਸੁਖਾਵੇਂ ਮਾਹੌਲ 'ਚ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਅਤੇ ਮੰਗਾਂ ਸਬੰਧੀ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਜਲਦੀ ਤੋਂ ਜਲਦੀ ਢੁਕਵੇਂ ਹੱਲ ਲਈ ਕੰਮ ਕੀਤਾ ਜਾ ਸਕੇ।