ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਸਰਕਾਰਾਂ ਦਾ ਰਵੱਈਆ ਪੱਖਪਾਤੀ : ਧਾਮੀ

in #delhi2 years ago

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਆਖਿਆ ਕਿ ਸਰਕਾਰਾਂ ਪੱਖਪਾਤ ਵਾਲੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਵਰਗੇ ਸੰਗੀਨ ਅਪਰਾਧ ਦੇ ਦੋਸੀ ਸਰਕਾਰਾਂ ਵੱਲੋਂ ਹਮਦਰਦੀ ਭਰੀ ਭਾਵਨਾ ਨਾਲ ਛੱਡ ਦਿੱਤੇ ਜਾਂਦੇ ਹਨ, ਦੂਜੇ ਪਾਸੇ ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠਡ਼ੀਆਂ ਵਿਚ ਬੰਦ ਰਖਿਆ ਹੋਇਆ ਹੈ। ਕੀ ਇਸ ਤਰ੍ਹਾਂ ਕਰ ਕੇ ਸਾਡੇ ਦੇਸ ਦੀਆਂ ਸਰਕਾਰਾਂ ਘੱਟ ਗਿਣਤੀਆਂ ਨੂੰ ਜਾਣ-ਬੁੱਝ ਕੇ ਦਬਾਅ ਨਹੀਂ ਰਹੀਆਂ? ਐਡਵੋਕੇਟ ਧਾਮੀ ਨੇ ਇਸ ਪੱਖਪਾਤ ਨੂੰ ਭਾਰਤੀ ਸੰਵਿਧਾਨ ਦੇ ਉਲੰਘਣ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਦੀ ਹੱਤਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਧੱਕਾ ਤੇ ਪੱਖਪਾਤ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ’ਤੇ ਸੰਜੀਦਾ ਵਿਚਾਰ ਦੀ ਲੋਡ਼ ਹੈ। ਧਾਮੀ ਨੇ ਭਾਰਤ ਸਰਕਾਰ ਨੂੰ ਸਭ ਲਈ ਇਕੋ ਜਿਹੀ ਨੀਤੀ ਅਪਣਾਉਣ ਲਈ ਨੇਕਦਿਲੀ ਧਾਰਨ ਕਰਨ ਦੀ ਸਲਾਹ ਦਿੱਤੀ ਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਲਈ ਆਖਿਆ। ਇਸੇ ਦੌਰਾਨ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁਡ਼ੈਲ ਜੇਲ੍ਹ ਵਿੱਚ ਬੰਦ ਲਖਵਿੰਦਰ ਸਿੰਘ ਨੂੰ ਭੁੱਖ ਹਡ਼ਤਾਲ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਧਰਮ ਅੰਦਰ ਭੁੱਖ ਹਡ਼ਤਾਲ ਨੂੰ ਕੋਈ ਥਾਂ ਨਹੀਂ ਹੈ।

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my news.🙏🏻🙏🏻