ਗਰਭ ਅਵਸਥਾ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਪੰਜਾਬ ਨੇ ਬਹੁਤ ਤਰੱਕੀ ਕੀਤੀ: ਜੌੜਾਮਾਜਰਾ

in #delhi2 years ago

chetan-singh-16619334354x3 (1).jpgਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੈ। ਪੰਜਾਬ ਵਿੱਚ ਗਰਭ ਅਵਸਥਾ ਦੌਰਾਨ ਮਾਵਾਂ ਦੀ ਮੌਤ ਦਰ 129 ਤੋਂ ਘੱਟ ਕੇ 105 ਤੱਕ ਆ ਗਈ ਹੈ ਜੋ ਕਿ 13.93 ਫੀਸਦੀ ਦੀ ਕਮੀ ਦਰਸਾਉਂਦੀ ਹੈ।

ਜ਼ਿਕਰਯੋਗ ਹੈ ਕਿ ਕਿਸੇ ਔਰਤ ਦੀ ਗਰਭ ਅਵਸਥਾ ਦੌਰਾਨ ਜਾਂ ਗਰਭ ਅਵਸਥਾ ਦੇ 42 ਦਿਨਾਂ ਦੇ ਅੰਦਰ ਮੌਤ ਹੋ ਜਾਣ ਨੂੰ ਮੈਟਰਨਲ ਮੋਰਟੈਲਿਟੀ ( ਜੱਚਾ ਦੀ ਮੌਤ ) ਰੇਟ ਨੂੰ ਜੱਚਾ ਮੌਤ ਦਰ ਮੰਨਿਆ ਜਾਂਦਾ ਹੈ।