ਦਹਿਸ਼ਤੀ ਹਮਲੇ ਦੀ ਚਿਤਾਵਨੀ ਦੇ ਮੱਦੇਨਜ਼ਰ ਪੰਜਾਬ ਤੇ ਚੰਡੀਗੜ੍ਹ ਦੇ ਬੱਸ ਅੱਡਿਆਂ ’ਤੇ ਚੈਕਿੰਗ ਤੇ ਚੌਕਸੀ

in #delhi2 years ago

ਚੰਡੀਗੜ੍ਹ ਪੁਲੀਸ ਨੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੀ ਦਹਿਸ਼ਤੀ ਹਮਲੇ ਦੀ ਚੇਤਾਵਨੀ ਤੋਂ ਬਾਅਦ ਅੱਜ ਇਥੇ ਆਈਐੱਸਬੀਟੀ ਸੈਕਟਰ 43 ਅਤੇ ਸੈਕਟਰ 17 ਸਮੇਤ ਸ਼ਹਿਰ ਦੇ ਬੱਸ ਸਟੈਂਡਾਂ 'ਤੇ ਚੈਕਿੰਗ ਕੀਤੀ ਤੇ ਸੁਰੱਖਿਆ ਵਧਾ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਬੱਸ ਸਟੈਂਡਾਂ 'ਤੇ ਸੰਭਾਵਿਤ ਅਤਿਵਾਦੀ ਹਮਲੇ ਦੀ ਸੂਹ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਅਤਿਵਾਦੀ ਹਮਲੇ ਦੇ ਖਤਰੇ ਦੇ ਮੱਦੇਨਜ਼ਰ ਸੈਕਟਰ 43 ਦੇ ਬੱਸ ਸਟੈਂਡ ਨੇੜੇ ਨਾਕਾ ਲਗਾਇਆ ਗਿਆ ਅਤੇ ਪੁਲੀਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।