ਗੁਰਮੀਤ ਸਿੰਘ ਮੀਤ ਹੇਅਰ ਨੇ ਪਲਾਸਟਿਕ ਦੇ ਲਿਫਾਫਿਆਂ ਤੇ ਪਾਬੰਦੀ ਲਾਉਣ ਸਬੰਧੀ ਕੀਤੀ ਮੀਟਿੰਗ

in #environment2 years ago

ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਵਿਗਿਆਨ ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ,ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਨਾਲ ਸਬੰਧਿਤ ਵੱਖ-ਵੱਖ ਮੁੱਦੇ ਜਿਵੇਂ ਪਾਣੀ ਦੀ ਜਾਂਚ, ਪਲਾਸਟਿਕ ਨਾਲ ਸਬੰਧਿਤ ਮੁੱਦੇ ਲਾਗੂ ਕਰਨ ਸਬੰਧੀ ਵਿਭਾਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਇਸ ਦੇ ਲਾਗੂ ਕਰਨ ਲਈ ਚੁੱਕੇ ਜਾਣ ਵਾਲੇ ਸੁਚੱਜੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਤੋਂ ਇਲਾਵਾ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਕਾਨੂੰਨਾਂ ਦੀ ਸਹੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਉਦਯੋਗਿਕ ਇਕਾਈਆਂ ਦੀ ਵੱਧ ਤੋਂ ਵੱਧ ਚੈਕਿੰਗ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।Education-minister-3col.jpg