ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਅੱਜ ਮੁੱਖ ਮੰਤਰੀ ਰਵਾਨਾ ਕਰਨਗੇ ਸੁਪਰ ਲਗਜਰੀ ਬੱਸਾਂ

in #faridkot2 years ago

• ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ http://www.punbusonline.com , ਜਾਂ ਫਿਰ http://www.pepsuonline.com ਵੈੱਬਸਾਈਟਾਂ ਤੇ ਲਾਗਿੰਨ ਕਰੋ
IMG-20220614-WA0078.jpg
Sukhjinder Sahota Faridkot

ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ 15 ਜੂਨ 2022 ਨੂੰ ਸੁਪਰ ਲਗਜਰੀ ਬੱਸ ਸੇਵਾ ਦੀ ਸ਼ੁਰੂਆਤ ਕਰਨਗੇ। ਇਹ ਸੁਪਰ ਲਗਜਰੀ ਬੱਸਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਤੇ ਇਨ੍ਹਾਂ ਬੱਸਾਂ ਦਾ ਕਿਰਾਇਆ ਵੀ ਪ੍ਰਾਈਵੇਟ ਟਰਾਂਸਪੋਰਟ ਵੱਲੋਂ ਵਸੂਲੇ ਜਾਂਦੇ ਕਿਰਾਏ ਤੋਂ ਕਾਫ਼ੀ ਘੱਟ ਹੋਵੇਗਾ। ਇਸ ਸਕੀਮ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵਸੇ ਪੰਜਾਬ ਆਉਣ ਜਾਣ ਵਾਲੇ ਐਨ.ਆਰ.ਆਈਜ਼ ਨੂੰ ਵੀ ਹੋਵੇਗਾ।
IMG-20220614-WA0070.jpg
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਮਾਫੀਏ ਵੱਲੋਂ ਆਪਣੀ ਮਨੋਪਲੀ ਹੇਠ ਨਵੀਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ ਜਾ ਰਹੀਆਂ ਸਨ ਅਤੇ ਟਰਾਂਸਪੋਰਟ ਮਾਫੀਏ ਵੱਲੋਂ ਸਵਾਰੀਆਂ ਤੋਂ ਮਨਮਰਜੀ ਦਾ ਕਿਰਾਇਆ ਵਸੂਲਿਆਂ ਜਾਂਦਾ ਸੀ। ਹੁਣ ਇਨ੍ਹਾਂ ਸੁਪਰ ਲਗਜਰੀ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਕਿਰਾਏ ਤੋਂ ਘੱਟ ਹੋਵੇਗਾ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਵਾਰੀਆਂ ਨੂੰ ਪ੍ਰਾਈਵੇਟ ਟਰਾਂਸਪੋਰਟ ਤੋਂ ਵੀ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ http://www.punbusonline.com , ਜਾਂ ਫਿਰ http://www.pepsuonline.com ਵੈੱਬਸਾਈਟਾਂ ਤੇ ਜਾ ਕੇ ਆਪਣੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਇਨ੍ਹਾਂ ਵੈਬ ਸਾਈਟਾਂ ਤੇ ਉਪਲਬਧ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਚੁੱਕਿਆ ਗਿਆ ਇਹ ਸ਼ਲਾਘਾਯੋਗ ਫੈਸਲਾ ਹੈ। ਸਰਕਾਰ ਵੱਲੋਂ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਨਾਲ ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰ੍ਹਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿਚੋਂ ਵੱਖ-ਵੱਖ ਤਰ੍ਹਾਂ ਦੇ ਮਾਫ਼ੀਆ ਖਤਮ ਕਰਕੇ ਲੋਕਾਂ ਲਈ ਵੱਖ ਵੱਖ ਤਰ੍ਹਾਂ ਦੀਆਂ ਸੇਵਾਵਾਂ ਵਿਚ ਵਾਧਾ ਕਰਨ ਲਈ ਲਏ ਗਏ ਫੈਸਲੇ ਦੀ ਕੜੀ ਤਹਿਤ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਸੁਪਰ ਲਗਜਰੀ ਬਸ ਸੇਵਾ ਸ਼ੁਰੂ ਕਰਨਾ ਵੀ ਵੱਡਾ ਲੋਕ ਹਿਤਕਾਰੀ ਫੈਸਲਾ ਹੈ।ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰ੍ਹਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ ।