ਪੰਜਾਬ ਦੇ ਲੋਕਾਂ ਤੇ ਪ੍ਰਵਾਸੀ ਪੰਜਾਬੀਆਂ ਨੂੰ ਮਿਲੇਗੀ ਵੱਡੀ ਸਹੂਲਤ-ਸੇਖੋਂ

in #faridkot2 years ago

Screenshot_20220611-210258_Google.jpg
Sukhjinder Sahota Faridkot.

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿਚੋਂ ਵੱਖ-ਵੱਖ ਤਰ੍ਹਾਂ ਦੇ ਮਾਫ਼ੀਆ ਖਤਮ ਕਰਕੇ ਲੋਕਾਂ ਦੀਆਂ ਵੱਖ ਵੱਖ ਤਰ੍ਹਾਂ ਦੀਆਂ ਸੇਵਾਵਾਂ ਵਿਚ ਵਾਧਾ ਕਰਨ ਲਈ ਲਏ ਗਏ ਫੈਸਲੇ ਦੀ ਕੜੀ ਤਹਿਤ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਸੁਪਰ ਲਗਜਰੀ ਬਸ ਸੇਵਾ ਸ਼ੁਰੂ ਕਰਨਾ ਵੀ ਵੱਡਾ ਲੋਕ ਹਿਤਕਾਰੀ ਫੈਸਲਾ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨਹੀਂ ਬਲਕਿ ਵਿਦੇਸ਼ਾਂ ਵਿੱਚ ਵਸੇ ਐਨ.ਆਰ.ਆਈ ਨੂੰ ਵੀ ਭਾਰੀ ਲਾਭ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਚੁੱਕਿਆ ਗਿਆ ਇਹ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਮਾਫੀਏ ਵੱਲੋਂ ਆਪਣੀ ਮਨੋਪਲੀ ਹੇਠ ਨਵੀਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ ਜਾ ਰਹੀਆਂ ਸਨ ਅਤੇ ਟਰਾਂਸਪੋਰਟ ਮਾਫੀਏ ਵੱਲੋਂ ਸਵਾਰੀਆਂ ਤੋਂ ਮਨਮਰਜੀ ਦਾ ਕਿਰਾਇਆ ਵਸੂਲਿਆਂ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਵੱਲੋਂ 15 ਜੂਨ ਨੂੰ ਨਵੀ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜਰੀ ਬੱਸਾਂ ਸੁਰੂ ਕੀਤੀਆਂ ਜਾਣਗੀਆਂ ਜਿਸ ਦਾ ਕਿਰਾਇਆ ਵੀ ਪ੍ਰਾਈਵੇਟ ਟਰਾਂਸਪੋਰਟ ਵੱਲੋਂ ਵਸੂਲੇ ਜਾਂਦੇ ਕਿਰਾਏ ਤੋਂ ਅੱਧੇ ਦੇ ਕਰੀਬ ਹੋਵੇਗੀ ਤੇ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਵਾਰੀਆਂ ਨੂੰ ਪ੍ਰਾਈਵੇਟ ਟਰਾਂਸਪੋਰਟ ਤੋਂ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆ । ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਸਾਈਟਾਂ ਤੋਂ ਕੀਤੀ ਜਾ ਸਕਦੀ ਹੈ ਅਤੇ ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਵੈਬ ਸਾਈਟਾਂ ਤੇ ਉਪਲਬਧ ਹੋਵੇਗੀ

ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋਂ ਤੋਂ ਵਿਧਾਇਕ ਸ. ਅਮੋਲਕ ਸਿੰਘ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਨਾਲ ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰ੍ਹਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ ਉਥੇ ਰਾਜ ਦੇ ਲੋਕਾਂ ਤੇ ਐਨ. ਆਰ .ਆਈ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ।