ਬਾਗਬਾਨੀ ਵਿਭਾਗ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਕਰ ਰਿਹਾ ਹੈ ਨਿਵੇਕਲੇ ਉਪਰਾਲੇ

in #faridkot2 years ago

Sukhjinder Sahota Faridkot

ਬਾਗਬਾਨੀ ਵਿਭਾਗ ਪੰਜਾਬ ਵਿੱਚ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਬਾਗਬਾਨੀ ਫਸਲਾਂ ਜਿਵੇਂ ਕਿ ਫਲ , ਸਬਜ਼ੀਆਂ ਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜਿਮੀਂਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕਰਦਾ ਆ ਰਿਹਾ ਹੈ ਤਾਂ ਕਿ ਰਾਜ ਵਿੱਚ ਖੇਤੀ ਵਿਭਿੰਨਤਾ ਅਧੀਨ ਨਾ ਸਿਰਫ ਕਿਸਾਨਾਂ ਦੀ ਆਮਦਨ ਵਧਾਈ ਜਾਵੇ , ਸਗੋਂ ਰਾਜ ਦੇ ਕੁਦਰਤੀ ਸੋਮਿਆਂ ਜਿਵੇਂ ਕਿ ਮਿੱਟੀ , ਪਾਣੀ ਆਦਿ ਦੀ ਸੰਭਾਲ ਵੀ ਕੀਤੀ ਜਾ ਸਕੇ । ਇਸ ਨੂੰ ਮੁੱਖ ਰੱਖਦੇ ਹੋਇਆ ਬਾਗਬਾਨੀ ਵਿਭਾਗ ਵੱਲੋਂ ਫਸਲਾਂ ਦੀ ਤੁੜਾਈ ਉਪਰੰਤ ਸਾਂਭ - ਸੰਭਾਲ ਲਈ ਖਾਸ ਤੌਰ ਤੇ ਛੋਟੇ ਅਤੇ ਸੀਮਾਂਤ ਜਿਮੀਦਾਰਾਂ ਲਈ ਉਨ੍ਹਾਂ ਦੇ ਖੇਤਾਂ ਵਿੱਚ ਹੀ ਛੋਟੇ ਕੋਲਡ ਰੂਮ ( ਆਨ ਫਾਰਮ ਕੋਲਡ ਰੂਮ ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ ।

       ਉਪ ਡਾਇਰੈਕਟਰ ਬਾਗਬਾਨੀ,ਫਰੀਦਕੋਟ ਨੇ ਦੱਸਿਆ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀ.ਟਨ ਹੈ , ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫਸਲਾਂ ਵੱਖ-ਵੱਖ ਤਾਮਪਾਨ ਅਤੇ ਨਮੀ ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ । ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ , ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ । ਸਾਲ 2021-22 ਦੌਰਾਨ ਫਰੀਦਕੋਟ ਜਿਲ੍ਹੇ ਵਿੱਚ ਚਾਰ ਆਨ ਫਾਰਮ ਕੋਲਡ ਰੂਮ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ । ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ । ਸਮੂਹ ਜਿਮੀਦਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ / ਜਿਲ੍ਹਾ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।