ਸਰਕਾਰਾਂ ਦੀ ਕਹਿਣੀ ਤੇ ਕਰਨੀ ਵਿੱਚ ਅੰਤਰ-ਡੱਲੇਵਾਲ

in #faridkot2 years ago

2.jpg
Sukhjinder Sahota Faridkot

ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ, ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ, ਪਿੰਡ ਇਕਾਈ ਪ੍ਰਧਾਨ ਅਤੇ ਸਮੂਹ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਪਿੰਡ ਡੱਲੇਵਾਲ ਵਿਖੇ ਹੋਈ। ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਸਰਕਾਰਾਂ ਦੀ ਕਹਿਣੀ ਤੇ ਕਰਨੀ ਵਿੱਚ ਅੰਤਰ ਇਸ ਗੱਲ ਤੋ ਹੀ ਸਿੱਧ ਹੋ ਜਾਂਦਾ ਹੈ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਕਿਸੇ ਵੀ ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰਿਕ ਮੈਂਬਰ ਨੂੰ ਹਾਲੇ ਤੱਕ ਨਾਂ ਤਾਂ ਸਰਕਾਰੀ ਨੌਕਰੀ ਦਿੱਤੀ ਗਈ ਹੈ ਅਤੇ ਨਾਂ ਹੀ ਕਿਸੇ ਸ਼ਹੀਦ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਸਰਕਾਰ ਵੱਲੋ ਐਲਾਨਿਆਂ ਗਿਆ ਮੁਆਵਜ਼ਾ ਦਿੱਤਾ ਗਿਆ ਹੈ ਉਹਨਾਂ ਕਿਹਾ ਐਥੇ ਇਹ ਗੱਲ ਵੀ ਗੌਰ ਕਰਨ ਵਾਲੀ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਵਿੱਚ ਇੱਕ ਸਰਕਾਰ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ ਅਤੇ ਦੂਜੀ ਸਰਕਾਰ ਦਾ ਕਾਰਜਕਾਲ ਚੱਲ ਰਿਹਾ ਹੈ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਜਲਦੀ ਬਣਦਾ ਮੁਆਵਜ਼ਾ ਨਾਂ ਦਿੱਤਾ ਗਿਆ ਤਾਂ ਭਾਕਿਯੂ ਏਕਤਾ ਸਿੱਧੂਪੁਰ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ।ਇਸ ਮੌਕੇ ਬੋਹੜ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੀ ਨੀਤੀ ਅਤੇ ਨੀਅਤ ਵਿੱਚ ਫਰਕ ਇਸ ਗੱਲ ਤੋਂ ਹੀ ਸਪੱਸ਼ਟ ਹੋ ਜਾਂਦਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਖੇਤੀਬਾੜੀ ਵਿਭਾਗ ਰਾਹੀਂ ਪਿੰਡਾਂ ਵਿੱਚ ਇਕੱਠ ਕਰਕੇ ਕੈਂਪ ਲਗਾਏ ਜਾ ਰਹੇ ਹਨ ਅਤੇ ਦੂਜੇ ਪਾਸੇ ਨਹਿਰਾਂ,ਕੱਸੀਆਂ ਵਿੱਚ ਪਾਣੀ ਨਹੀਂ ਛੱਡਿਆ ਜਾ ਰਿਹਾ ਅਤੇ ਨਾ ਹੀ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਸਰਕਾਰਾਂ ਵੱਲੋ ਏ.ਸੀ ਕਮਰਿਆਂ ਵਿੱਚ ਬੈਠ ਕੇ ਸਿੱਧੀ ਬਿਜਾਈ ਲਈ ਨੀਤੀਆਂ ਤਾਂ ਬਣਾ ਦਿੱਤੀਆਂ ਜਾਂਦੀਆ ਹਨ ਪਰ ਏ.ਸੀ ਕਮਰਿਆਂ ਵਿੱਚ ਬੈਠ ਕੇ ਨੀਤੀਆਂ ਬਣਾਉਣ ਵਾਲਿਆਂ ਨੂੰ ਇਹ ਨਹੀਂ ਪਤਾ ਕਿ ਤੁਹਾਡੀ ਹੀ ਯੂਨੀਵਰਸਿਟੀ ਵੱਲੋ ਤਰ ਵਤਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਅਤੇ ਉਹ ਬਿਜਾਈ ਤਾਂ ਹੋਣੀ ਹੈ ਜੇਕਰ ਤੁਸੀਂ ਕਿਸਾਨਾਂ ਨੂੰ ਨਹਿਰੀ ਪਾਣੀ ਦਿਓਗੇ।

Sort:  

Please like and follow