ਵਿਸ਼ਵ ਵਾਤਾਵਰਨ ਦਿਵਸ ਤੇ ਡੀ.ਸੀ ਵੱਲੋ ਸਫਾਈ ਅਤੇ ਹਰਿਆਵਲ ਮੁਹਿੰਮ ਦਾ ਆਗਾਜ਼

in #faridkot2 years ago

•ਵਾਤਾਵਰਨ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ -ਡਾ ਰੂਹੀ ਦੁੱਗ

IMG-20220605-WA0071.jpg
Sukhjinder Sahota Faridkot

ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਵੱਖ ਵੱਖ ਸਵੈ ਸੇਵੀ ਸੰਸਥਾਵਾਂ ,ਸਿੱਖਿਆ ਸੰਸਥਾਵਾਂ, ਸਰਕਾਰੀ ਵਿਭਾਗਾਂ ਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਅਤੇ ਹਰਿਆਵਲ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ ।
ਇਸ ਮੌਕੇ ਦਰਬਾਰ ਗੰਜ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ,ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ , ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ 5 ਜੂਨ ਦਾ ਦਿਨ ਪੂਰੇ ਵਿਸ਼ਵ ਵਿੱਚ ਵਾਤਾਵਰਣ ਦੀ ਸੰਭਾਲ ਅਤੇ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਹਵਾ ਮਿੱਟੀ ,ਪਾਣੀ ਦੀ ਸੰਭਾਲ ਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ।ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਜਨਤਕ ਥਾਵਾਂ ,ਪੰਚਾਇਤੀ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ ।ਉਨ੍ਹਾਂ ਕਿਹਾ ਕਿ ਮਨੁੱਖਾਂ ਦੀਆਂ ਅਣਗਹਿਲੀਆਂ ਕਾਰਨ ਹੀ ਵਾਤਾਵਰਨ ਵਿੱਚ ਵੱਡੀ ਪੱਧਰ ਤੇ ਵਿਗਾੜ ਪੈਦਾ ਹੋ ਰਿਹਾ ਹੈ ਅਤੇ ਸਾਡੀ ਨਿੱਕੀ ਜਿਹੀ ਲਾਪਰਵਾਹੀ ਆਉਣ ਵਾਲੀਆਂ ਨਸਲਾਂ ਲਈ ਨੁਕਸਾਨਦੇਹ ਹੋ ਸਕਦੀ ਹੈ।

ਜਦ ਕਿ ਵਾਤਾਵਰਨ ਦੀ ਸੰਭਾਲ ਅਤੇ ਇਸ ਨੂੰ ਬਚਾਉਣ ਲਈ ਸਾਡੀ ਛੋਟੀ ਛੋਟੀ ਕੋਸ਼ਿਸ਼ ਵੀ ਵੱਡੇ ਉਸਾਰੂ ਸਿੱਟੇ ਸਾਹਮਣੇ ਲਿਆ ਸਕਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਹਵਾ ,ਪਾਣੀ ਤੇ ਧਰਤੀ ਨੂੰ ਗੰਧਲਾ ਹੋਣ ਤੋਂ ਬਚਾਈਏ ।ਉਨ੍ਹਾਂ ਅਵਾਜ਼ ਪ੍ਰਦੂਸ਼ਣ ਪ੍ਰਤੀ ਵੀ ਲੋਕਾਂ ਨੂੰ ਸੁਚੇਤ ਕੀਤਾ ।IMG-20220605-WA0073.jpg
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਦਰਬਾਰ ਗੰਜ ਤੋਂ ਹੁੱਕੀ ਚੌਕ ਤੱਕ ਸਫਾਈ ਮੁਹਿੰਮ ਚਲਾਈ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਸ੍ਰੀ ਪਰਮਦੀਪ ਸਿੰਘ , ਡਾ. ਨਿਰਮਲ ਓਸੇਪਚਣ ਐੱਸ.ਡੀ.ਐਮ ਜੈਤੋ ,ਐੱਸ.ਡੀ.ਐੱਮ ਫਰੀਦਕੋਟ ਮੈਡਮ ਬਲਜੀਤ ਕੌਰ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਹਰਿਆਵਲ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਕਟ ਹਾਊਸ ਵਿਖੇ ਪੌਦੇ ਲਗਾਏ ਗਏ ਅਤੇ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ ਨੂੰ ਪੌਦੇ ਵੀ ਵੰਡੇ ਗਏ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ,ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ , ਡਾ. ਅਮਨਦੀਪ ਕੇਸ਼ਵ, ਪ੍ਰੋ. ਪਰਮਿੰਦਰ ਸਿੰਘ ਪ੍ਰਿੰਸੀਪਲ ਬਰਜਿੰਦਰਾ ਕਾਲਜ ,ਪ੍ਰੋਫ਼ੈਸਰ ਨਵੀਨ ਜੈਨ ,ਸ੍ਰੀ ਜਸਬੀਰ ਜੱਸੀ ਡਿਪਟੀ ਡੀ.ਈ.ਓ , ਸ਼੍ਰੀ ਸੁਭਾਸ਼ ਚੰਦਰ ਸਕੱਤਰ ਰੈੱਡ ਕਰਾਸ ,ਈ.ਓ ਨਗਰ ਕੌਂਸਲ ਸ੍ਰੀ ਅੰਮ੍ਰਿਤ ਲਾਲ ,ਸ੍ਰੀ ਰਾਕੇਸ਼ ਕੰਬੋਜ ਐਮ.ਈ, ਡਾ. ਚੰਦਰ ਸ਼ੇਖਰ ਕੱਕਡ਼ ਐਸ.ਐਮ.ਓ , ਡਾ. ਸ਼ਿਲੇਖ ਮਿੱਤਲ, ਸ੍ਰੀ ਪ੍ਰਦੀਪ ਦਿਓਡ਼ਾ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ, ਸ੍ਰੀ ਪਵਨ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ,
ਗੁਰਚਰਨ ਸਿੰਘ ਗਿੱਲ ਪ੍ਰਧਾਨ ਲਾਇਨਜ਼ ਕਲੱਬ, ਸ੍ਰੀ ਪ੍ਰਵੀਨ ਕਾਲਾ ਚੇਅਰਮੈਨ ਸਹਾਰਾ ਸੇਵਾ ਸੁਸਾਇਟੀ, ਰਜਨੀਸ਼ ਗਰੋਵਰ, ਗੁਰਚਰਨ ਪਾਲ ਸਿੰਘ ਮੰਟੂ, ਏ ਡੀ ਐੱਫ ਐੱਸ ਸੀ, ਚਰਨਜੀਵ ਸਿੰਘ, ਮਾਈਕਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।IMG-20220605-WA0068.jpg