ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨ ਵਾਲੇ 15 ਕਿਸਾਨਾਂ ਦਾ ਵਿਸ਼ੇਸ਼ ਸਨਮਾਨ

in #faridkot2 years ago

IMG-20220605-WA0059.jpg
Sukhjinder Sahota Faridkot

ਵੱਖ ਵੱਖ ਵਿਭਾਗਾਂ/ਸੰਸਥਾਵਾਂ ਨੇ ਲਗਾਏ ਸਟਾਲ

ਬੀਤੀ ਸ਼ਾਮ ਦਰਬਾਰ ਗੰਜ ਫਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਾਗਰੂਕਤਾ/ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

      ਇਸ ਮੌਕੇ ਸਰਕਾਰੀ ਬ੍ਰਿਜਿੰਦਰਾ ਕਾਲਜ  ਦੇ ਸੁਰ ਆਂਗਨ ਮੰਚ ਦੇ ਕਲਾਕਾਰਾਂ ਵੱਲੋਂ ਸਮਾਗਮ ਦੀ ਸ਼ੁਰੂਆਤ ਵੰਦੇ ਮਾਤਰਮ ਨਾਲ ਕੀਤੀ ਗਈ ਅਤੇ ਇਸ ਉਪਰੰਤ ਸੱਭਿਆਚਾਰਕ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਵਾਲੇ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਵਾਲੀ ਥਾਂ ਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ ਜਿਸ ਵਿੱਚ ਵਾਤਾਵਰਨ ਦੀ ਸੰਭਾਲ ਨੂੰ ਦਰਸਾਉਂਦੀਆਂ ਵੱਖ ਵੱਖ ਵਸਤਾਂ ਤੋਂ ਇਲਾਵਾ ਮੂਲ ਅਨਾਜਾਂ ਦਾ ਸਟਾਲ ਖੇਤੀ ਵਿਰਾਸਤ ਮਿਸ਼ਨ ਵੱਲੋਂ ਲਗਾਇਆ ਗਿਆ। ਇਸ ਤੋਂ ਇਲਾਵਾ ਵੇਰਕਾ, ਖੇਤੀਬਾੜੀ ਵਿਭਾਗ, ਰੈਂਡ ਕਰਾਸ, ਬੀੜ ਸੁਸਾਇਟੀ, ਸੀਰ ਸੁਸਾਇਟੀ ਵੱਲੋਂ ਵੀ ਸਟਾਲ ਲਗਾਏ ਗਏ। ਸੀਰ ਸੁਸਾਇਟੀ ਵੱਲੋਂ ਹਾਜਰ ਲੋਕਾਂ ਨੂੰ ਮਿਸ਼ਨ ਹਰਿਆਵਲ ਤਹਿਤ ਬੂਟਿਆਂ ਦੀ ਵੰਡ ਕੀਤੀ ਗਈ ਜਦੋਂ ਕਿ ਬੀੜ ਸੁਸਾਇਟੀ ਵੱਲੋਂ ਜਿੱਥੇ ਫੋਟੋ ਪ੍ਰਦਰਸ਼ਨੀ ਲਗਾਈ ਗਈ, ਉੱਥੇ ਉਨ੍ਹਾਂ ਵੱਲੋਂ ਪੰਛੀਆਂ ਲਈ ਮਿੱਟੀ ਦੇ ਬਣੇ ਆਲ੍ਹਣੇ ਵੀ ਵੰਡੇ ਗਏ। ਪੀ.ਡੀ.ਆਤਮਾ ਦੀ ਰਹਿਨੁਮਾਈ ਹੇਠ ਵਾਤਾਵਰਤ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਾ ਨਾਟਕ ਸੋਚੋ ਲੋਕੋ ਸੋਚੋ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਦੀ ਸੰਭਾਲ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨ ਚਿੰਨ ਨਾਲ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਨਮਾਨਿਤ ਕਿਸਾਨ ਬਾਕੀ ਕਿਸਾਨਾਂ ਲਈ ਰਾਹ ਦਸੇਰਾ ਬਣਨਗੇ।

       ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ,ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ, ਪੀ.ਡੀ.ਆਤਮਾ ਡਾ. ਅਮਨਦੀਪ ਕੇਸ਼ਵ, ਸ੍ਰੀ ਓਮੇਂਦਰ ਦੱਤ ਖੇਤੀ ਵਿਰਾਸਤ ਮਿਸ਼ਨ, ਸ੍ਰੀ ਸ਼ਿਵਰਾਜ ਕਪੂਰ ਡੀ.ਈ.ਓ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ, ਪ੍ਰੋ. ਪਰਮਿੰਦਰ ਸਿੰਘ ਪ੍ਰਿ. ਬਰਜਿੰਦਰਾ ਕਾਲਜ, ਪ੍ਰੋ ਰਾਜੇਸ਼ ਮੋਹਨ, ਉਧਮ ਸਿੰਘ ਔਲਖ. ਡਾ. ਨਿਸ਼ੀ ਗਰਗ, ਮੰਜੂ ਸੁਖੀਜਾ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਸੰਸਥਾਵਾਂ ਦੇ ਨੁਮਾਇੰਦੇ ਹਾਜਰ ਸਨ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ।