PU ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਕੋਈ ਲੋੜ ਨਹੀ : ਕਰਨੈਲ ਸਿੰਘ ਪੀਰਮੁਹੰਮਦ

in #faridkot2 years ago

IMG-20220526-WA0020.jpg
Sukhjinder Sahota Faridkot

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਸ.ਕਰਨੈਲ ਸਿੰਘ ਪੀਰਮੁਹੰਮਦ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਬਾਰੇ ਕੇਂਦਰ ਸਰਕਾਰ ਤੋਂ ਮੰਗੇ ਸੁਝਾਅ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪ੍ਰਤੀਕਿਰਿਆਂ ਦਿੰਦਿਆ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਪੰਜਾਬ ਨਾਲ ਡੂੰਘਾ ਇਤਿਹਾਸ ਜੁੜਿਆ ਹੋਇਆਂ ਹੈ । ਦੇਸ਼ ਦੀ ਵੰਡ ਸਮੇਂ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਬਦਲੇ ਵਜੋਂ ਸਿਰਫ਼ ਪੰਜਾਬ ਨੂੰ ਇੱਕ ਪੰਜਾਬ ਯੂਨੀਵਰਸਿਟੀ ਹੀ ਮਿਲੀ ਸੀ । ਜਿਹੜੀ ਬਾਅਦ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ ਸੀ । ਇਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦਾ ਮਾਣ, ਸ਼ਾਨ ਤੇ ਮਹਾਨ ਵਿਰਸਾ ਹੈ । ਇਹ ਪੰਜਾਬ ਦੇ ਲੋਕਾਂ ਦੀਆਂ ਦਿਲੀ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਇਸ ਨੂੰ ਕੇਂਦਰੀ ਯੂਨੀਵਰਸਿਟੀ ਵੱਜੋਂ ਤਬਦੀਲ ਕਰਨਾ ਪੰਜਾਬ ਦੇ ਹਿੱਤਾਂ ਨਾਲ ਇੱਕ ਵੱਡਾ ਧੋਖਾ ਹੋਵੇਗਾ । ਇਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮਹਾਨਤਾ ਸੰਸਾਰ ਭਰ ਫੈਲੀ ਹੋਈ ਹੈ ।
ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਕੇਂਦਰ ਪਹਿਲਾਂ ਹੀ ਪੰਜਾਬ ਦੀ ਰਾਜਧਾਨੀ ,ਭਾਖੜਾ ਡੈਮ ਅਤੇ ਬਿਜਲੀ ਖੋਹ ਚੁੱਕਾ ਹੈ । । ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ ਤੋਂ ਹਜ਼ਾਰਾਂ ਵਿਦਿਆਰਥੀ ਸਿੱਖਿਆਂ ਹਾਸਿਲ ਕਰਦੇ ਹਨ। ਸ. ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦਾ ਵਿਰਸਾ ਸੰਭਾਲੀ ਬੈਠੀ ਹੈ। ਇਸ ਕਰਕੇ ਪੰਜਾਬ ਯੂਨੀਵਰਸਿਟੀ ਦੇ ਸੈਨਿਟ ਤੇ ਸਿੰਡੀਕੇਟ ਮੈਂਬਰਾਂ ਤੇ ਸਮੂਹ ਪ੍ਰੋਫੈਸਰਾਂ ਤੇ ਮੁਲਾਜ਼ਮਾਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠਕੇ ਇਸ ਮਹਾਨ ਵਿਰਸੇ ਦੀ ਵਫਾਦਾਰੀ ਨਾਲ਼ ਕਦਰ ਕਰਨ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀ ਬਜਾਏ ਇਸ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੇ ਮੁਲਾਜ਼ਮਾਂ ਦੀਆਂ ਵਾਜਿਬ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਅੰਮ੍ਰਿਤਸਰ ਵਿਖੇ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ । ਪਰ ਪੰਜਾਬ ਨਾਲ ਜੁੜੀ ਹੋਈ ਵਿਰਸਾਤੀ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਨਹੀਂ ਕਰਨਾ ਚਾਹੀਦਾ ਸਗੋਂ ਇਸ ਦਾ ਵਾਈਸ ਚਾਂਸਲਰ ਪੰਜਾਬ ਤੋਂ ਹੋਣਾ ਲਾਜ਼ਮੀ ਬਣਾਉਣਾ ਚਾਹੀਦਾ ਹੈ । ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ੍ਰੌਮਣੀ ਅਕਾਲੀ ਦਲ ਪੰਜਾਬ ਦੀ ਇਤਿਹਾਸਕ ਯੂਨੀਵਰਸਿਟੀ ਨੂੰ ਬਚਾਉਣ ਲਈ ਪੂਰੀ ਤਰਾ ਦ੍ਰਿੜ ਸੰਕਲਪ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਰਾਜ ਦੇ ਸਰਮਾਏ ਨੂੰ ਬਚਾਉਣ ਲਈ ਵੱਡੀ ਤੋ ਵੱਡੀ ਕੁਰਬਾਨੀ ਦੇਣ ਲਈ ਤਿਆਰ ਹਨ ।