10 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗਿ੍ਰਫਤਾਰ

in #fzr2 years ago

ਜ਼ੀਰਾ, 22 ਜੂਨ (ਦੀਪਕ ਭਾਰਗੋ)

ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਏਐੱਸਆਈ ਗੁਰਦੀਪ ਸਿੰਘ ਦੀ ਅਗਵਾਈ ਵਿਚ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਟੀ ਪੁਆਇੰਟ ਨਵੀਂ ਕਚਹਿਰੀ ਰੋਡ ਵਿਖੇ ਪੁੱਜੇ ਤਾਂ ਇਕ ਔਰਤ ਖੜੀ ਵਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਤੇ ਮੌਕੇ ਤੋਂ ਖਿਸਕਣ ਲੱਗੀ। ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਉਸ ਔਰਤ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂਅ ਮਰੀਆ ਪਤਨੀ ਬਿੱਲਾ ਵਾਸੀ ਬਸਤੀ ਮਾਛੀਆ ਜ਼ੀਰਾ ਦੱਸਿਆ। ਜਿਸ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।Screenshot_20220601-180629_Gallery.jpg