ਸਲਾਦ ਮੇਕਿੰਗ ਮੁਕਾਬਲੇ ਵਿਚ ਬੱਚਿਆਂ ਨੇ ਲਿਆ ਉਤਸ਼ਾਹ ਨਾਲ ਹਿੱਸਾ ਲਿਆ

in #fzr2 years ago

ਜੀਰਾ 15 ਜੁਲਾਈ (ਦੀਪਕ ਭਾਰਗੋ)

ਅੱਜ ਦੂਨ ਵੈਲੀ ਕੈਂਬਰਿਜ ਸਕੂਲ, ਫਿਰੋਜ਼ਪੁਰ ਰੋਡ, ਜ਼ੀਰਾ ਵਿਖੇ ਸਕੂਲ ਦੇ ਛੋਟੇ ਬੱਚਿਆਂ ਨੇ ਸਲਾਦ ਮੇਕਿੰਗ ਮੁਕਾਬਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਰਾਹੀਂ ਉਨ੍ਹਾਂ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਸਾਹਮਣੇ ਆਈ। ਬੱਚਿਆਂ ਵਿੱਚ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਸਕੂਲ ਵਿੱਚ ਥੋੜ੍ਹੇ ਸਮੇਂ ਬਾਅਦ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਜਿਸ ਵਿੱਚ ਕੁਝ ਅਜਿਹੀਆਂ ਗੱਲਾਂ ਅਧਿਆਪਕਾਂ ਦੀ ਦੇਖ-ਰੇਖ ਵਿੱਚ ਬੱਚਿਆਂ ਨੂੰ ਦੱਸੀਆਂ ਗਈਆਂ ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਕੰਮ ਆਉਣਗੀਆਂ।
ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਉਨ੍ਹਾਂ ਸਾਰੇ ਬੱਚਿਆਂ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਕੁਝ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ, ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਜੀਵਨ 'ਚ ਅਗਲੇਰੀ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ |IMG-20220715-WA0021.jpgIMG-20220715-WA0023.jpg