ਆਪਸੀ ਰੰਜਿਸ਼ ਨੂੰ ਲੈ ਕੇ ਮੇਨ ਚੌਕ ਜ਼ੀਰਾ ਵਿੱਚ ਹੋਈ ਫਾਇਰਿੰਗ ਪੁਲਿਸ ਵਲੋਂ ਕੀਤੀ ਕਾਰਵਾਈ

in #fzr2 years ago

ਜੀਰਾ 29 Screenshot_20220601-180629_Gallery.jpgਜੁਲਾਈ (ਦੀਪਕ ਭਾਰਗੋ)

ਆਏ ਦਿਨ ਗੈਂਗਸਟਰਵਾਦ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਪੁਲਿਸ ਵਾਸਤੇ ਵੀ ਗਲੇ ਦੀ ਹੱਡੀ ਬਣੀ ਪਈ ਹੈ ਇਸੇ ਤਰ੍ਹਾਂ ਰਾਤ ਲਗਪਗ ਦੱਸ ਵਜੇ ਦੋ ਧਿਰਾਂ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਕੁੱਟਮਾਰ ਕੀਤੀ ਗਈ ਤੇ ਫਾਇਰਿੰਗ ਵੀ ਕੀਤੀ ਗਈ ਇਸ ਦੀ ਜਾਣਕਾਰੀ ਦਿੰਦੇ ਹੋਏ ਏ ਐੱਸ ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਗਸ਼ਤ ਕਰਦੇ ਸ਼ੇਰਾਂਵਾਲਾ ਚੌਕ ਜ਼ੀਰਾ ਨੇੜੇ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋ ਧਿਰਾਂ ਵਿੱਚ ਲੜਾਈ ਹੋ ਰਹੀ ਹੈ ਅਤੇ ਫਾਇਰ ਵੀ ਕੀਤੇ ਗਏ ਹਨ ਤੇ ਮੌਕੇ ਤੇ ਪਹੁੰਚ ਕੇ ਦੋਸ਼ੀਆਂ ਨੂੰ ਸ਼ਹਿਰ ਵਿਚ ਅਮਨ ਸ਼ਾਂਤੀ ਭੰਗ ਕਰਨ ਤੋਂ ਰੋਕਿਆ ਜਾ ਸਕਦਾ ਹੈ ਇਸ ਤੇ ਫੌਰੀ ਕਾਰਵਾਈ ਕਰਦੇ ਹੋਏ ਜਦ ਮੌਕੇ ਤੇ ਪਹੁੰਚੇ ਤਾਂ ਗੁਰਪ੍ਰਕਾਸ਼ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਮਾਨ ਸਿੰਘ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਉਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਕੀਤਾ ਗਿਆ ਤੇ ਬਲਵਿੰਦਰ ਸਿੰਘ, ਬਲਰਾਮ ਸਿੰਘ, ਭਿੰਦਰ ਸਿੰਘ, ਡਿਪਟੀ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੱਲਾਂਵਾਲਾ ਰੋਡ ਤੇ ਬਲਵਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਏ ਜਿਨ੍ਹਾਂ ਦੀ ਭਾਲ ਜਾਰੀ ਹੈ ਅਤੇ ਬਣਦੀ ਕਾਰਵਾਈ ਕੀਤੀ ਗਈ ਹੈ।