ਹਲਕਾ ਦੀਨਾਨਗਰ ਤੋਂ ਵਿਧਾਇਕ ਅਰੁਣਾ ਚੌਧਰੀ ਨੇ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਪੰਜਾਬ ਪ੍ਰਧਾਨ ਨਾਲ ਕੀਤੀ ਮੁਲਾਕਾਤ
ਹਲਕਾ ਦੀਨਾਨਗਰ ਤੋਂ ਵਿਧਾਇਕ ਅਰੁਣਾ ਚੌਧਰੀ ਨੇ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਪੰਜਾਬ ਪ੍ਰਧਾਨ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਕਾਂਗਰਸੀ ਵਿਧਾਇਕ ਅਰੁਣਾ ਚੌਧਰੀ ਨੇ ਆਪਣੇ ਆਪਣੇ ਹਲਕੇ ਦੀਆਂ ਮੁਸ਼ਕਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਮੁਲਾਕਾਤ ਕੀਤੀਅਤੇ ਹਲਕੇ ਦੀਆਂ ਮੁਸ਼ਕਲਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਚੌਧਰੀ ਵੀ ਨਾਲ ਮੌਜੂਦ ਰਹੇ ਇਸ ਮੌਕੇ ਤੇ ਬੋਲਦੇ ਹੋਏ ਮੈਡਮ ਅਰੁਣਾ ਚੌਧਰੀ ਨੇ ਕਿਹਾ ਕਿ ਹਾਈ ਕਮਾਂਡ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਬਣਾ ਕੇ ਪਾਰਟੀ ਨੂੰ ਇੱਕ ਨਵੀਂ ਸੋਚ ਅਤੇ ਨਵੀਂ ਦਿਸ਼ਾ ਦਿੱਤੀ ਹੈ ਇਸ ਲਈ ਸਭ ਆਗੂ ਨਵੇਂ ਬਣੇ ਪੰਜਾਬ ਪ੍ਰਧਾਨ ਦੇ ਨਾਲ ਮਿਲ ਜੁਲ ਕੇ ਪਾਰਟੀ ਦੀ ਬਿਹਤਰੀ ਅਤੇ ਭਲਾਈ ਦੇ ਨਾਲ ਕੰਮ ਕਰਨਗੇ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ