ਥਾਣਾ ਤਿੱਬੜ ਦੇ ਐਸਐਚਓ ਹਰਮਿੰਦਰ ਸਿੰਘ ਦੀ ਹੋਈ ਬਦਲੀ ਅਮਰੀਕ ਸਿੰਘ ਨੇ ਥਾਣਾ ਮੁਖੀ ਵਜੋਂ ਸੰਭਾਲਿਆ ਅਹੁਦਾ
ਥਾਣਾ ਤਿੱਬੜ ਦੇ ਐਸਐਚਓ ਹਰਮਿੰਦਰ ਸਿੰਘ ਦੀ ਹੋਈ ਬਦਲੀ ਅਮਰੀਕ ਸਿੰਘ ਨੇ ਥਾਣਾ ਮੁਖੀ ਵਜੋਂ ਸੰਭਾਲਿਆ ਅਹੁਦਾ
ਥਾਣਾ ਤਿੱਬੜ ਦੇ ਐੱਸਐੱਚਓ ਹਰਮਿੰਦਰ ਸਿੰਘ ਦੀ ਬਦਲੀ ਹੋਣ ਉਪਰੰਤ ਅੰਮ੍ਰਿਤਸਰ ਤੋਂ ਬਦਲ ਕੇ ਆਏ ਐੱਸਐੱਚਓ ਅਮਰੀਕ ਸਿੰਘ ਨੇ ਥਾਣਾ ਤਿੱਬੜ ਵਿੱਚ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ ਇਸ ਮੌਕੇ ਤੇ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਲਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦੇ ਲਈ ਪੁਲਸ ਦਾ ਸਹਿਯੋਗ ਕਰਨ ਇਸ ਮੌਕੇ ਤੇ ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਕੋਈ ਉਨ੍ਹਾਂ ਦੇ ਏਰੀਏ ਵਿੱਚ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਆਸਪਾਸ ਦੇ ਇਲਾਕੇ ਵਿਚ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ