ਆਰਟ ਐਾਡ ਕਰਾਫ਼ਟ ਯੂਨੀਅਨ ਨੇ ਮੀਟਿੰਗ ਕਰਕੇ ਪੁਰਾਣੀ ਯੋਗਤਾ ਅਨੁਸਾਰ ਭਰਤੀ ਕਰਨ ਦੀ ਕੀਤੀ ਮੰਗ

in #gurdaspur2 years ago

ਆਰਟ ਐਾਡ ਕਰਾਫ਼ਟ ਯੂਨੀਅਨ ਨੇ ਮੀਟਿੰਗ ਕਰਕੇ ਪੁਰਾਣੀ ਯੋਗਤਾ ਅਨੁਸਾਰ ਭਰਤੀ ਕਰਨ ਦੀ ਕੀਤੀ ਮੰਗ
IMG-20220517-WA0098.jpg
ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਦੀਪ ਸਿੰਘ ਦੀ ਅਗਵਾਈ ਹੇਠ ਹੋਈ । ਇਸ ਮੀਟਿੰਗ ਦੌਰਾਨ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ 19 ਮਈ ਨੂੰ ਸਿੱਖਿਆ ਮੰਤਰੀ ਨਾਲ ਹੋ ਰਹੀ ਮੀਟਿੰਗ ਵਿੱਚ ਉਨ੍ਹਾਂ ਦੇ ਜਾਇਜ਼ ਮੰਗਾ ਨੂੰ ਨਾ ਮੰਨਿਆ ਤਾਂ ਮੁੜ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ 'ਆਪ' ਦੇ ਆਗੂਆਂ ਖਿਲਾਫ਼ ਤਿੱਖੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ | . ਇਸ ਮੌਕੇ ਸੂਬਾ ਪ੍ਰਧਾਨ ਸੰਦੀਪ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਆਰਟ ਐਂਡ ਕਰਾਫਟ ਵਿਸ਼ੇ ਦੀ ਭਰਤੀ ਨਾ ਹੋਣ ਕਾਰਨ ਸੰਘਰਸ਼ ਕਰ ਰਹੇ ਹਨ ਅਤੇ ਰੁਜ਼ਗਾਰ ਲਈ ਖੱਜਲ-ਖੁਆਰ ਹੋ ਰਹੇ ਹਨ। ਜਦੋਂ ਕਿ ਸਕੂਲਾਂ ਵਿੱਚ ਡਰਾਇੰਗ ਮਾਸਟਰ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਕਈ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਨ ਤੋਂ ਬਾਅਦ ਹੁਣ ਸਿਰਫ਼ 250 ਅਸਾਮੀਆਂ 'ਤੇ ਹੀ ਭਰਤੀ ਕੀਤੀ ਜਾ ਰਹੀ ਹੈ। ਪਰ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਆਰਟ ਐਂਡ ਕਰਾਫਟ ਡਿਪਲੋਮਾ ਹੋਲਡਰਾਂ ਨੂੰ ਨਜ਼ਰਅੰਦਾਜ਼ ਕਰਕੇ ਯੋਗਤਾ ਬਦਲ ਦਿੱਤੀ ਗਈ। ਜਿਸ ਕਾਰਨ ਅੱਜ ਸਾਰੇ ਡਿਪਲੋਮਾ ਹੋਲਡਰ ਇਨ੍ਹਾਂ ਅਸਾਮੀਆਂ ਨੂੰ ਭਰਨ ਤੋਂ ਅਸਮਰੱਥ ਹੋ ਗਏ ਹਨ। ਸੰਦੀਪ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਈ.ਟੀ.ਟੀ ਦਾ ਡਿਪਲੋਮਾ ਕਰਵਾਇਆ ਜਾਂਦਾ ਹੈ, ਉਸੇ ਤਰ੍ਹਾਂ ਆਰਟ ਐਂਡ ਕਰਾਫਟ ਦਾ ਦੋ ਸਾਲਾ ਡਿਪਲੋਮਾ ਵੀ ਕਰਵਾਇਆ ਜਾਂਦਾ ਹੈ। ਪਰ ਸਰਕਾਰ ਨੇ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਬੀ.ਏ., ਬੀ.ਐੱਡ ਅਤੇ ਟੈਟ ਪਾਸ ਵਰਗੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਹਮੇਸ਼ਾ ਨਿਰਾਸ਼ਾ ਹੀ ਹੱਥ ਲੱਗੀ, ਜਿਸ ਦੇ ਵਿਰੋਧ ਵਿੱਚ 13 ਮਈ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ । ਸੰਦੀਪ ਸਿੰਘ ਨੇ ਦੱਸਿਆ ਕਿ ਇਸ ਵਿਸ਼ਾਲ ਧਰਨੇ ਤੋਂ ਬਾਅਦ 19 ਮਈ ਨੂੰ ਉਨ੍ਹਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਾ ਸਮਾ ਦਿੱਤਾ ਗਿਆ ਹੈ । ਸੰਦੀਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਲ 2009 ਅਤੇ 2012 ਵਿੱਚ ਆਰਟ ਐਂਡ ਕਰਾਫਟ ਦੇ ਦਸਵੀਂ ਅਤੇ ਦੋ ਸਾਲਾ ਡਿਪਲੋਮੇ ਦੇ ਆਧਾਰ ’ਤੇ ਭਰਤੀ ਕੀਤੀ ਗਈ ਸੀ। ਪਰ ਹੁਣ ਡਿਪਲੋਮਾ ਹੋਲਡਰਾਂ 'ਤੇ ਬੀ.ਏ ਅਤੇ ਬੀ.ਐਡ ਤੋਂ ਇਲਾਵਾ ਟੀਏਟ ਵਰਗੀਆਂ ਸ਼ਰਤਾਂ ਲਗਾ ਕੇ ਹਜ਼ਾਰਾਂ ਬੇਰੁਜ਼ਗਾਰਾਂ ਦੇ ਭਵਿੱਖ ਨੂੰ ਖਤਮ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਆਸ ਲਾਈ ਸੀ, ਆਰਟ ਐਂਡ ਕਰਾਫਟ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਬੀ.ਏ., ਬੀ.ਐੱਡ ਅਤੇ ਟੈਟ ਪਾਸ ਵਰਗੀਆਂ ਸ਼ਰਤਾਂ ਨੂੰ ਹਟਾ ਕੇ ਇਸ ਵਿਸ਼ੇ 'ਤੇ ਪੁਰਾਣੀ ਯੋਗਤਾ ਅਨੁਸਾਰ ਭਰਤੀ ਕਰਨ, ਅਸਾਮੀਆਂ ਦੀ ਗਿਣਤੀ ਵਧਾਉਣ ਅਤੇ ਬੇਰੁਜ਼ਗਾਰਾਂ ਨੂੰ ਨੌਕਰੀ ਦਾ ਮੌਕਾ ਦੇਣ ਲਈ ਉਮਰ ਹੱਦ ਵਧਾ ਕੇ 42 ਸਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 19 ਮਈ ਨੂੰ ਉਨ੍ਹਾਂ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹੱਲ ਨਾ ਕੀਤੀਆਂ ਗਈਆਂ ਤਾਂ ਮੁੜ ਸਿੱਖਿਆ ਮੰਤਰੀ, ਮੁੱਖ ਮੰਤਰੀ ਅਤੇ ਹੋਰ ‘ਆਪ’ ਆਗੂਆਂ ਖ਼ਿਲਾਫ਼ ਐਕਸ਼ਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜ਼ਿਲਾ ਪ੍ਰਧਾਨ ਮੈਡਮ ਮੰਜੂ ਚੰਦਾ,ਮੀਤ ਪ੍ਰਧਾਨ ਮੋਨਿਕਾ ਠਾਕੁਰ, ਜਨਰਲ ਸਕੱਤਰ, ਜਗਜੀਤ ਸਿੰਘ, ਮੁੱਖ ਸਲਾਕਾਰ ਪ੍ਰੀਤਿ ਬਾਲਾ ਆਦਿ ਵੀ ਹਾਜ਼ਰ ਸਨ