ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ

in #gurdaspur2 years ago

ਪੰਜਾਬ ਸਰਕਾਰ ਵਿਰਸੇ ਨੂੰ ਸੰਭਾਲਣ ਤੇ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਲਈ ਦ੍ਰਿੜ ਸੰਕਲਪ-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮIMG-20220518-WA0075.jpg

ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘਾਂ-ਸਿੰਘਣੀਆਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਾਣਾਂ ਅਤੇ ਭੂ-ਵਿਗਿਆਨ ਅਤੇ ਜੇਲ੍ਹ ਵਿਭਾਗ ਪੰਜਾਬ ਵਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਸ੍ਰੀ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਕਾਦੀਆਂ, ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਅਮਨਦੀਪ ਕੋਰ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਰਮਨ ਬਹਿਲ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਗੁਰਦੀਪ ਸਿੰਘ ਰੰਧਾਵਾ, ਸ. ਕਸ਼ਮੀਰ ਸਿੰਘ ਵਾਹਲਾ ਸਾਰੇ ਆਪ ਪਾਰਟੀ ਦੇ ਸੀਨੀਅਰ ਆਗੂ, ਤੇਜਿੰਦਰਪਾਲ ਸਿੰਘ ਸੰਧੂ, ਜਨਰਲ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ) ਤੇ ਸੰਗਤਾਂ ਮੌਜੂਦ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਬੈਂਸ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 13 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ 15 ਕਿਲੋਵਾਟ ਦੇ ਸੋਲਰ ਪਲਾਂਟ ਅਤੇ ਨਵੀਂ ਖੋਲ੍ਹੀ ਗਈ ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦੇ ਵਿਕਾਸ ਕਾਰਜਾਂ ਲਈ 1 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਰਸੇ ਨੂੰ ਸੰਭਾਲਣ ਅਤੇ ਟੂਰਿਜ਼ਮ ਨੂੰ ਪ੍ਰਮੋਟ ਕਰਨ ਲਈ ਦਿ੍ਰੜ ਸੰਕਲਪ ਹੈ ਅਤੇ ਗੁਰਦਾਸਪੁਰ ਜ਼ਿਲੇ ਅੰਦਰ ਸੈਰ-ਸਪਾਟਾ ਨੂੰ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ ਹਨ। ਉਨਾਂ ਕਿਹਾ ਕਿ ਅੱਜ ਉਹ, ਸ਼ਹੀਦਾਂ ਦੀ ਧਰਤੀ ਛੋਟਾ ਘੱਲੂਘਾਰਾ ਸਮਾਰਕ ਵਿਖੇ ਆਏ ਹਨ ਅਤੇ ਸ਼ਹੀਦਾਂ ਨੂੰ ਯਾਦ ਕਰਨ ਦਾ ਸੁਭਾਗ ਮਿਲਿਆ ਹੈ।