ਪੰਜਾਬ ਸਟੂਡੈਂਟਸ ਯੂਨੀਅਨ

in #harmansingh2 years ago

ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾਈ ਸੱਦੇ ਮੂਨਕ ਦੇ ਵਿੱਚ ਕਾਲਜ ਪੱਧਰੀ ਮੰਗਾਂ ਦੇ 'ਤੇ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਗਈ

ਕਲਾਸਰੂਮਾਂ 'ਚ ਜਾ ਕੇ ਵਿਦਿਆਰਥੀਆਂ 'ਚ ਮੰਗਾਂ ਦਾ ਪ੍ਰਚਾਰ ਕੀਤਾ ਗਿਆ ਅਤੇ ਵੱਡੀ ਗਿਣਤੀ ਵਿਦਿਆਰਥੀਆਂ ਤੇ ਪੋ੍ਫੈਸਰਾਂ ਨੇ ਮੰਗ ਪੱਤਰ ਵਿੱਚ ਕਾਲਜ ਨਾਲ ਸਬੰਧਤ ਮੰਗਾਂ ਸ਼ਾਮਲ ਕਰਨ ਦੇ ਲਈ ਭਰਮੇ ਸੁਝਾਅ ਦਿੱਤੇ
ਜਥੇਬੰਦੀ ਵੱਲੋਂ ਦੋ ਦਿਨ ਮੁਹਿੰਮ ਚਲਾ ਕੇ 24 ਮਈ ਦਿਨ ਮੰਗਲਵਾਰ ਨੂੰ ਪਿ੍ੰਸੀਪਲ ਦਫਤਰ ਦੇ ਸਾਹਮਣੇ ਵੱਡਾ ਇਕੱਠ ਕਰਕੇ ਪਿ੍ੰਸੀਪਲ ਨੂੰ ਮੰਗ ਪੱਤਰ ਦੇਣ ਦਾ ਫੈਂਸਲਾ ਕੀਤਾ ਗਿਆ

ਇਸਦੇ ਨਾਲ ਹੀ ਅੱਜ ਕਾਂਸਟੀਚੁਐਂਟ ਕਾਲਜਾਂ ਦੇ ਠੇਕਾ ਅਧਾਰਿਤ ਜਥੇਬੰਦੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸਦੀ ਸ਼ੁਰੂਆਤ ਅੱਜ ਮੂਨਕ ਕਾਲਜ ਦੇ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਇਕੱਠੇ ਹੋ ਕੇ ਕੀਤੀ
ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਵੱਲੋਂ ਅਧਿਆਪਕ ਜਥੇਬੰਦੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਕਾਲਜਾਂ ਦੇ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।