ਭਾਰਤ ਦੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ, PM ਮੋਦੀ 5ਵੇਂ ਨੰਬਰ 'ਤੇ ਲੈ ਆਏ- ਅਮਿਤ ਸ਼ਾਹ

in #in2 years ago

ਗੁਜਰਾਤ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਉਤੇ ਜੰਮ ਕੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਾਂਗਰਸ 'ਤੇ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ, 'ਭਾਰਤ ਦੁਨੀਆ ਦੀ 11ਵੀਂ ਸਭ ਤੋਂ ਵੱਡੀ ਅਰਥਵਿਵਸਥਾ ਸੀ। ਕਾਂਗਰਸ ਇਸ ਨੂੰ 12ਵੇਂ ਸਥਾਨ 'ਤੇ ਲੈ ਆਈ ਸੀ। ਇਹ ਅਟਲ ਬਿਹਾਰੀ ਵਾਜਪਾਈ ਸਨ ਜੋ ਦੁਬਾਰਾ 11ਵੇਂ ਸਥਾਨ 'ਤੇ ਲੈ ਆਈਏ। ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਹ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸੰਪੂਰਨ ਪਹੁੰਚ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਈਐਸਆਈਸੀ ਸਕੀਮ ਨੂੰ ਹੋਰ ਲਾਭਦਾਇਕ ਬਣਾ ਕੇ ਦੇਸ਼ ਭਰ ਦੇ ਮਜ਼ਦੂਰਾਂ ਨੂੰ ਸਮਾਜਿਕ ਸੁਰੱਖਿਆ ਦਿੱਤੀ ਹੈ। ਸਾਨੰਦ ਵਿੱਚ 350 ਬਿਸਤਰਿਆਂ ਵਾਲੇ ESIC ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਇਸ ਨਾਲ 12 ਲੱਖ ਮਜ਼ਦੂਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਫਾਇਦਾ ਹੋਵੇਗਾ।