ਮੁੱਖ ਮੰਤਰੀ ਵੱਲੋਂ 1200 ਏਕੜ ਪੰਚਾਇਤੀ ਜ਼ਮੀਨ ਮਾਮਲੇ ਵਿੱਚ ਪੰਜਾਬ ਹਰਿਆਣਾ ਕੋਰਟ ਨੇ ਸਟੇਅ ਲਾ ਦਿੱਤੀ

in #in2 years ago

ਹਾਈਕੋਰਟ ਨੇ 1200 ਏਕੜ ਜ਼ਮੀਨ 'ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੀ ਸੁਣਵਾਈ ਦਾ ਹੁਕਮ 14 ਸਤੰਬਰ ਤੱਕ ਜਾਰੀ ਰਹੇਗਾ। ਫੌਜਾ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਦੱਸ ਦਈਏ ਕਿ ਪੰਚਾਇਤ ਮੰਤਰੀ ਅਤੇ ਸੀਐਮ ਪਿਛਲੇ ਦਿਨੀਂ ਛੋਟੇ ਨੱਗਲ ਵਿੱਚ ਕਬਜ਼ਾ ਛੁਡਵਾਉਣ ਲਈ ਗਏ ਸਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਹ ਮਾਮਲਾ ਪੰਚਾਇਤ ਵਿਭਾਗ ਅਤੇ ਕੰਪਨੀ ਵਿਚਾਲੇ ਪਹਿਲਾਂ ਹੀ ਚੱਲ ਰਿਹਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਸਤੰਬਰ ਨੂੰ ਹੋਵੇਗੀ।