ਸਤਲੁਜ ਦਰਿਆ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਕਿਸਾਨ ਅੱਗੇ ਆਏ

in #in2 years ago

ਜਮਹੂਰੀ ਕਿਸਾਨ ਸਭਾ ਪੰਜਾਬ ਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਲਗਾਇਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਸਤਲੁਜ ਦਰਿਆ ਵਿੱਚ ਪੈਂਦੇ ਪ੍ਰਦੂਸ਼ਿਤ ਪਾਣੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਅੱਜ ਦੇ ਧਰਨੇ ਦੀ ਪ੍ਰਧਾਨਗੀ ਬਲਰਾਜ ਸਿੰਘ ਕੋਟਉਮਰਾ, ਸੰਤੋਖ ਸਿੰਘ ਬਿਲਗਾ, ਰਾਮ ਸਿੰਘ ਕੈਮਵਾਲਾ, ਸਰਬਜੀਤ ਸਿੰਘ ਸੰਗੋਵਾਲ ਅਤੇ ਜਥੇਦਾਰ ਅਮਰਜੀਤ ਸਿੰਘ ਬਾਲੀਓ ਨੇ ਕੀਤੀ।