ਰੰਗਲਾ ਪੰਜਾਬ ਬਣਾਉਣ ਲਈ ਬਣਾਏ ਜਾਣਗੇ 500 ਸਮਾਰਟ ਪਿੰਡ: ਕੁਲਦੀਪ ਧਾਲੀਵਾਲ

in #in2 years ago

ਪੰਜਾਬ ਪਿੰਡਾਂ ’ਚ ਵਸਦੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਰੰਗਲੇ ਪਿੰਡ ਬਣਾਉਣਾ ਜ਼ਰੂਰੀ ਹੈ। ਅੱਜ ਇਥੇ ਸੂਬੇ ਭਰ ਤੋਂ ਆਏ ਬਲਾਕ ਵਿਕਾਸ ਅਫ਼ਸਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ 500 ਸਮਾਰਟ ਪਿੰਡ ਬਣਾਏ ਜਾਣਗੇ। ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਹਰ ਹਲਕੇ ਦੇ ਘੱਟੋ-ਘੱਟ 5 ਪਿੰਡ ਸਮਾਰਟ ਪਿੰਡ ਬਣਾਉਣ ਲਈ ਚੁਣੇ ਜਾਣਗੇ, ਜਿਨ੍ਹਾਂ ਨੂੰ ਸਿਹਤ, ਸਿੱਖਿਆ ਖੇਡਾਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਆਦਿ ਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇਨ੍ਹਾਂ ਪਿੰਡਾਂ ’ਚ ਹੀ ਨੌਜਵਾਨਾਂ ਨੂੰ ਆਈ. ਟੀ. ਖੇਤਰ ਵਿਚ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਛੋਟੀਆਂ ਆਈ. ਟੀ. ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ।