ਓਮਾਨ ਵਿੱਚ ਫਸੀਆਂ 12 ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੀਆਂ ਕੁੜੀਆਂ ਨੇ ਭਗਵੰਤ ਮਾਨ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ

in #in2 years ago

ਓਮਾਨ ਵਿੱਚ ਫਸੀਆਂ 12 ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੀਆਂ ਕੁੜੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ ਕਿ ਉਨ੍ਹਾਂ ਦੀ ਭਾਰਤ ਵਾਪਸੀ ਕਰਵਾਈ ਜਾਏ। ਇਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਮੋਗਾ, ਫਰੀਦਕੋਟ ਸਣੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੀਆਂ ਕੁੜੀਆਂ ਘਰੇਲੂ ਨੌਕਰ ਵਜੋਂ ਕੰਮ ਕਰਨ ਮਸਕਟ/ ਓਮਾਨ ਵਿੱਚ ਗਈਆਂ ਹਨ।ਇੱਕ ਨਿਊਜ਼ ਚੈਨਲ ਨਾਲ ਟੈਲੀਫੋਨ 'ਤੇ ਗੱਲਬਾਤ ਕਰਦਿਆਂ 8 ਮਹੀਨਿਆਂ ਤੋਂ ਓਮਾਨ ਵਿੱਚ ਰਹਿ ਰਹੀ ਲੁਧਿਆਣਾ ਦੀ ਰਹਿਣ ਵਾਲੀ ਅਮਨਦੀਪ ਕੌਰ ਨੇ ਦੱਸਿਆ ਕਿ ਉਹ ਢਾਈ ਮਹੀਨਿਆਂ ਤੋਂ ਬਿਨਾਂ ਕੰਮ ਅਤੇ ਰਿਹਾਇਸ਼ ਤੋਂ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਅਸੀਂ ਇੱਥੇ ਘਰ ਵਿੱਚ ਨੌਕਰਾਣੀ ਵਜੋਂ ਕੰਮ ਕਰਨ ਲਈ ਆਏ ਹਾਂ ਪਰ ਏਜੰਟਾਂ ਦੇ ਵਾਅਦੇ ਮੁਤਾਬਕ ਇੱਥੇ ਕੁਝ ਨਹੀਂ ਹੋਇਆ