ਭਾਰਤ ਵਿੱਚ 33 ਰੁਪਏ ਸਸਤਾ ਹੋਵੇਗਾ ਪੈਟਰੋਲ ! ਕੇਂਦਰੀ ਸਰਕਾਰ ਜਨਤਾ ਨੂੰ ਦੇ ਸਕਦੀ ਹੈ ਵੱਡੀ ਰਾਹਤ

in #indea2 years ago

Screenshot_20220628-122520~2.pngPetrol Price Decrease: ਲਗਾਤਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਦੀ ਵੱਡੀ ਖ਼ਬਰ ਹੈ। ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਅਗਲੇ ਮਹੀਨੇ ਪੈਟਰੋਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਆ ਸਕਦੀ ਹੈ। ਅਜਿਹੀ ਸਥਿਤੀ ਵਿੱਚ ਇੱਕ ਵਾਰ ਫਿਰ ਤੁਹਾਨੂੰ ਇਹੀ ਲੱਗ ਰਿਹਾ ਹੋਵੇਗਾ ਕਿ ਕੀਮਤ ਸਿਰਫ 5, 10 ਜਾਂ 15 ਰੁਪਏ ਤੱਕ ਘੱਟ ਸਕਦੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਤੋਂ ਮਿਲ ਰਹੇ ਸੰਕੇਤਾਂ ਦੇ ਮੁਤਾਬਕ ਪੈਟਰੋਲ 33 ਰੁਪਏ ਸਸਤਾ ਹੋ ਸਕਦਾ ਹੈ।
ਪੈਟਰੋਲ ਦੀਆਂ ਕੀਮਤਾਂ 'ਚ ਕਮੀ ਦੇ ਨਾਲ-ਨਾਲ ਬੀਅਰ ਦੇ ਸੌਂਕੀਨਾਂ ਲਈ ਨੂੰ ਵੀ ਭਾਰੀ ਕੀਮਤ ਤੋਂ ਰਾਹਤ ਮਿਲਣ ਦੀ ਉਮੀਦ ਹੈ। ਤੁਹਾਨੂੰ ਦੱਸ ਦਈਏ ਕਿ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਜੀਐਸਟੀ ਕੌਂਸਲ ਦੀ ਮੀਟਿੰਗ 28 ਤੇ 29 ਜੂਨ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ, ਜਿਸ ਵਿੱਚ ਪੈਟਰੋਲੀਅਮ ਪਦਾਰਥਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਜੀਐਸਟੀ ਕੌਂਸਲ ਦੀ ਮੀਟਿੰਗ ਤੋਂ ਪਹਿਲਾਂ ਪੀਐਮ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਚੇਅਰਮੈਨ ਡੀ ਦੇਬਰਾਏ ਨੇ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਵਿਰੋਧੀ ਧਿਰ ਨੇ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਕਈ ਵਾਰ ਘੇਰਿਆ ਹੈ ਤੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਸਿਰਫ਼ ਆਪਣੀਆਂ ਜੇਬਾਂ ਭਰਨ ਦਾ ਕੰਮ ਕਰਦੀ ਹੈ।