ਭਾਰਤ ਦੀ ਮੰਗ ਅੱਗੇ ਝੁਕਿਆ ਪਾਕਿਸਤਾਨ

in #india2 years ago

ਪੱਛਮੀ ਦੇਸ਼ਾਂ ਦੇ ਦਬਾਅ ਤੋਂ ਬਾਅਦ ਪਾਕਿਸਤਾਨ ਨੇ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਐਲਾਨੇ ਗਏ ਅਜ਼ਹਰ ਖਿਲਾਫ ਕਾਰਵਾਈ ਲਈ ਪੱਤਰ ਲਿਖਿਆ ਹੈ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜੈਸ਼-ਏ-ਮੁਹੰਮਦ ਦੇ ਮੁਖੀ ਅਤੇ ਬਦਨਾਮ ਅੱਤਵਾਦੀ ਮਸੂਦ ਅਜ਼ਹਰ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨਾਲ ਸੰਪਰਕ ਕੀਤਾ ਹੈ। ਗੰਭੀਰ ਆਰਥਿਕ ਹਾਲਾਤਾਂ 'ਚੋਂ ਗੁਜ਼ਰ ਰਹੇ ਪਾਕਿਸਤਾਨ ਨੇ ਕੌਮਾਂਤਰੀ ਦਬਾਅ ਤੋਂ ਬਾਅਦ ਤਾਲਿਬਾਨ ਦੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਦੇ ਅਧਿਕਾਰੀਆਂ ਨੂੰ ਅਜ਼ਹਰ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ ਕਿਹਾ ਹੈ।

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪਾਕਿਸਤਾਨੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਜ਼ਹਰ ਅਫਗਾਨਿਸਤਾਨ ਵਿੱਚ ਕਿਤੇ ਲੁਕਿਆ ਹੋਇਆ ਹੈ। ਪੱਤਰ 'ਚ ਅੱਗੇ ਕਿਹਾ ਗਿਆ ਹੈ ਕਿ ਅਜ਼ਹਰ ਦੇ ਨਾਂਗਰਹਾਰ ਸੂਬੇ ਜਾਂ ਅਫਗਾਨਿਸਤਾਨ ਦੇ ਕੁਨਾਰ ਸੂਬੇ 'ਚ ਲੁਕੇ ਹੋਣ ਦੀ ਜ਼ਿਆਦਾ ਸੰਭਾਵਨਾ ਹੈ। ਹਾਲਾਂਕਿ, ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਅਜ਼ਹਰ ਅਗਸਤ 2021 ਵਿੱਚ ਕਾਬੁਲ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਅਫਗਾਨਿਸਤਾਨ ਗਿਆ ਸੀ। ਦੱਸ ਦੇਈਏ ਕਿ ਤਰਨਾਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੀ ਸਥਾਪਨਾ ਅੱਤਵਾਦੀ ਮਸੂਦ ਅਜ਼ਹਰ ਦੁਆਰਾ ਕੀਤੀ ਗਈ ਸੀ।
ਜਿਕਰਯੋਗ ਹੈ ਕਿ ਇਸ ਸਾਲ ਦੀ ਸ਼ੁਰੂਆਤ 'ਚ ਪੱਛਮੀ ਦੇਸ਼ਾਂ ਨੇ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੂੰ ਅਜ਼ਹਰ, ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਅਤੇ ਲਸ਼ਕਰ ਦੇ ਸੰਚਾਲਕ ਸਾਜਿਦ ਮੀਰ ਸਮੇਤ 30 ਪ੍ਰਮੁੱਖ ਅੱਤਵਾਦੀ ਨੇਤਾਵਾਂ 'ਤੇ ਕਾਰਵਾਈ ਕਰਨ ਲਈ ਕਿਹਾ ਸੀ। ਭਾਰਤ ਦੀ ਬੈਠਕ ਨੇ ਸੱਦੇ ਦਾ ਸਮਰਥਨ ਕੀਤਾ ਸੀ। ਜਿਸ ਤੋਂ ਬਾਅਦ ਇਸ ਸਾਲ ਦੇ ਸ਼ੁਰੂ ਵਿੱਚ, ਅਧਿਕਾਰੀਆਂ ਨੇ ਸਾਜਿਦ ਮੀਰ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਨ ਤੋਂ ਪਹਿਲਾਂ, ਪਾਕਿਸਤਾਨ ਨੇ ਮਹੀਨਿਆਂ ਤੱਕ ਦਲੀਲ ਦਿੱਤੀ ਕਿ ਲਸ਼ਕਰ ਦੇ ਕਾਰਕੁਨ ਦੀ ਮੌਤ ਹੋ ਗਈ ਹੈ।

1663126819_Terrorist-16631268193x2.jpg