ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਏ ਦਾ ਕਰਨਾ ਪਵੇਗਾ ਇੰਤਜ਼ਾਰ

in #india2 years ago

Screenshot_20220629-102727~3.pngਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਾਲ 2016 ਤੋਂ ਲਾਗੂ ਕੀਤੇ ਗਏ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਕਾਏ ਦਾ ਇੰਤਜ਼ਾਰ ਕਰਨਾ ਪਵੇਗਾ। ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੇਣ ਦਾ ਮੁੱਦਾ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਗਿਆ।
ਪ੍ਰਸ਼ਨ ਕਾਲ ਦੌਰਾਨ ਵਿਧਾਇਕ ਚਰਨਜੀਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਜਾਣਨਾ ਚਾਹਿਆ ਕਿ ਸਰਕਾਰੀ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਕਦੋਂ ਤੱਕ ਅਦਾ ਕੀਤੇ ਜਾਣਗੇ। ਇਸ ਦੇ ਜਵਾਬ ਵਿੱਚ ਚੀਮਾ ਨੇ ਸਦਨ ਵਿੱਚ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਲਈ ਕੋਈ ਸਮਾਂ ਸੀਮਾ ਤੈਅ ਕਰਨਾ ਸੰਭਵ ਨਹੀਂ ਹੈ।

ਵਰਨਣਯੋਗ ਹੈ ਕਿ 2016 ਵਿੱਚ ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਬਕਾਏ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰਾਜ ਸਰਕਾਰ ਕੋਲ ਬਕਾਇਆ ਪਈਆਂ ਹਨ, ਜਿਸ ਨੂੰ ਲੈ ਕੇ ਸਰਕਾਰੀ ਮੁਲਾਜ਼ਮ ਸਮੇਂ-ਸਮੇਂ 'ਤੇ ਸਰਕਾਰ ਖ਼ਿਲਾਫ਼ ਧਰਨੇ ਦਿੰਦੇ ਰਹਿੰਦੇ ਹਨ।