ਸਵਾਮੀ ਨਾਰਾਇਣ ਮੰਦਰ ‘ਚ ਲਿਖੇ ਖਾਲਿਸਤਾਨੀ ਨਾਅਰੇ, ਭਾਰਤ ਨੇ ਕੀਤੀ ਜਾਂਚ ਦੀ ਮੰਗ

in #india2 years ago

ਟੋਰਾਂਟੋ- ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਸਮਾਜ ਵਿਰੋਧੀ ਅਨਸਰਾਂ ਨੇ ਵਿਸ਼ਾਲ ਸਵਾਮੀ ਨਰਾਇਣ ਮੰਦਰ ਵਿੱਚ ਭੰਨਤੋੜ ਕੀਤੀ। ਸਮਾਜ ਵਿਰੋਧੀ ਅਨਸਰਾਂ ਨੇ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਅਤੇ ਭੱਜ ਗਏ। ਇਸ ਸਬੰਧੀ ਵਾਇਰਲ ਹੋਈ ਸੀਸੀਟੀਵੀ ਫੁਟੇਜ ਵਿੱਚ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਹੋਏ ਦਿਖਾਈ ਦੇ ਰਹੇ ਹਨ। ਇਸ ਪੂਰੀ ਘਟਨਾ ਨੂੰ ਲੈ ਕੇ ਕੈਨੇਡਾ 'ਚ ਰਹਿੰਦੇ ਹਿੰਦੂਆਂ 'ਚ ਰੋਸ ਹੈ। ਇਸ ਦੇ ਨਾਲ ਹੀ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਸਰਕਾਰ ਤੋਂ ਇਸ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੰਦਰ ਪ੍ਰਸ਼ਾਸਨ ਨੇ ਮਾਮਲੇ ਦੀ ਸੂਚਨਾ ਟੋਰਾਂਟੋ ਪੁਲਿਸ ਨੂੰ ਦਿੱਤੀ। ਇਸ ਸਬੰਧੀ ਕੁਝ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈਆਂ ਹਨ। ਇਨ੍ਹਾਂ ਵੀਡੀਓ ਫੁਟੇਜ 'ਚ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਵਰਗੇ ਨਾਅਰੇ ਲਿਖੇ ਦਿਖਾਈ ਦੇ ਰਹੇ ਹਨ।swami-narayan-mandir-16632451443x2.jpg