ਨੂਪੁਰ ਸ਼ਰਮਾ ਮੁੜ ਪਹੁੰਚੀ ਸੁਪਰੀਮ ਕੋਰਟ, ਗ੍ਰਿਫਤਾਰੀ ਤੋਂ ਬਚਣ ਲਈ ਦਾਇਰ ਕੀਤੀ ਪਟੀਸ਼ਨ

in #india2 years ago

ਪੈਗੰਬਰ ਮੁਹੰਮਦ ਬਾਰੇ ਟਿੱਪਣੀ ਨੂੰ ਲੈ ਕੇ ਉਠੇ ਵਿਵਾਦ ਕਾਰਨ ਪਾਰਟੀ ਤੋਂ ਮੁਅੱਤਲ ਕੀਤੀ ਗਈ ਸਾਬਕਾ ਭਾਜਪਾ ਆਗੂ ਨੂਪੁਰ ਸ਼ਰਮਾ ਇੱਕ ਵਾਰ ਫਿਰ ਸੁਪਰੀਮ ਕੋਰਟ ਪਹੁੰਚ ਗਈ ਹੈ। ਇਸ ਵਾਰ ਉਸ ਨੇ ਇਸਲਾਮ ਵਿਰੁੱਧ ਟਿੱਪਣੀ ਕਰਨ ਲਈ ਗ੍ਰਿਫਤਾਰੀ ਤੋਂ ਬਚਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਹ ਸੁਪਰੀਮ ਕੋਰਟ ਪਹੁੰਚੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਦਾਲਤ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਦਰਜ ਐੱਫ.ਆਈ.ਆਰਜ਼ ਨੂੰ ਇਕੱਠਾ ਕਰਨ ਦੀ ਅਪੀਲ ਕੀਤੀ ਸੀ ਪਰ ਸਾਬਕਾ ਭਾਜਪਾ ਨੇਤਾ ਦੀ ਇਸ ਬੇਨਤੀ ਨੂੰ ਅਦਾਲਤ ਨੇ ਠੁਕਰਾ ਦਿੱਤਾ ਸੀ।

ਪਟੀਸ਼ਨ 'ਚ ਨੁਪੁਰ ਸ਼ਰਮਾ ਨੇ ਅਦਾਲਤ ਤੋਂ ਦੇਸ਼ ਭਰ 'ਚ ਦਰਜ ਐੱਫਆਈਆਰ ਨੂੰ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਉਸ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਨੁਪੁਰ ਸ਼ਰਮਾ ਦੇ ਵਿਵਾਦਤ ਬਿਆਨ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਅਦਾਲਤ ਨੇ ਵੀ ਸਖ਼ਤ ਟਿੱਪਣੀ ਕੀਤੀ ਸੀ।9DFCC.jpg

ਅਦਾਲਤ ਨੇ ਨੂਪੁਰ ਨੂੰ ਕਿਹਾ ਕਿ ਉਹ ਟੀਵੀ 'ਤੇ ਆਪਣੇ ਬਿਆਨ ਲਈ ਮੁਆਫੀ ਮੰਗੇ। ਅਦਾਲਤ ਨੇ ਆਪਣੇ ਜਵਾਬ ਵਿੱਚ ਕਿਹਾ ਸੀ ਕਿ ਕਿਸੇ ਪਾਰਟੀ ਦਾ ਬੁਲਾਰਾ ਹੋਣ ਨਾਲ ਕੁਝ ਵੀ ਕਹਿਣ ਦਾ ਅਧਿਕਾਰ ਨਹੀਂ ਮਿਲ ਜਾਂਦਾ।