ਖਾਣ ਵਾਲਾ ਤੇਲ ਹੋਵੇਗਾ ਸਸਤਾ! ਇੰਡੋਨੇਸ਼ੀਆ ਨੇ ਪਾਮ ਤੇਲ ਦੇ ਨਿਰਯਾਤ 'ਤੇ ਪਾਬੰਦੀ ਹਟਾਈ

in #indonesia2 years ago

ਨਵੀਂ ਦਿੱਲੀ- ਦੇਸ਼ 'ਚ ਪਾਮ ਆਇਲ ਸਮੇਤ ਹੋਰ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਟੌਤੀ ਹੋ ਸਕਦੀ ਹੈ। ਅਜਿਹਾ ਉਦੋਂ ਹੋਵੇਗਾ ਜੇਕਰ ਇੰਡੋਨੇਸ਼ੀਆ ਪਾਮ ਆਇਲ ਦੇ ਨਿਰਯਾਤ 'ਤੇ ਪਾਬੰਦੀ ਹਟਾ ਲੈਂਦਾ ਹੈ। ਇੰਡੋਨੇਸ਼ੀਆ ਨੇ 23 ਮਈ ਤੋਂ ਪਾਮ ਤੇਲ ਦੇ ਨਿਰਯਾਤ 'ਤੇ ਪਾਬੰਦੀ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਇਹ ਫੈਸਲਾ ਇੰਡੋਨੇਸ਼ੀਆ ਦੇ ਸੰਸਦ ਮੈਂਬਰਾਂ ਵੱਲੋਂ ਸਰਕਾਰ ਨੂੰ ਬਰਾਮਦ ਪਾਬੰਦੀ ਦੀ ਸਮੀਖਿਆ ਕਰਨ ਦੀ ਅਪੀਲ ਕਰਨ ਤੋਂ ਬਾਅਦ ਲਿਆ ਗਿਆ ਹੈ।

ਮਨੀਕੰਟਰੋਲ ਡਾਟ ਕਾਮ ਦੀ ਇਕ ਰਿਪੋਰਟ ਵਿਚ ਨਿਊਜ਼ ਏਜੰਸੀ ਰਾਇਟਰਜ਼ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੰਸਦ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਾਮ ਉਦਯੋਗ ਦਾ ਕਹਿਣਾ ਹੈ ਕਿ ਜੇਕਰ ਪਾਬੰਦੀ ਜਲਦੀ ਨਾ ਹਟਾਈ ਗਈ ਤਾਂ ਦੇਸ਼ ਦਾ ਪਾਮ ਤੇਲ ਉਤਪਾਦਨ ਠੱਪ ਹੋ ਸਕਦਾ ਹੈ। ਦੇਸ਼ ਵਿੱਚ ਪਾਮ ਆਇਲ ਨੂੰ ਸਟੋਰ ਕਰਨ ਲਈ ਕੋਈ ਥਾਂ ਨਹੀਂ ਬਚੀ ਹੈ। ਇਸ ਲਈ ਹੁਣ ਬਰਾਮਦ ਪਾਬੰਦੀ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।db947ec88a4c9262a9fcba22f7a8ee9c268bd1f12b40eec1ed3a5b27f71178d5.0.JPG